DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਵਿੱਚ ਸਰਕਾਰ ਬਣਨ ’ਤੇ ਮਹਿੰਗਾਈ ਭੱਤਾ ਜਾਰੀ ਕਰਨ ਦਾ ਐਲਾਨ

ਭਾਜਪਾ ਪੰਜਾਬ ਦੇ ਮੁਲਾਜ਼ਮਾਂ ਨਾਲ ਖਡ਼੍ਹੀ: ਢਿੱਲੋਂ

  • fb
  • twitter
  • whatsapp
  • whatsapp
Advertisement

ਪੰਜਾਬ ਵਿੱਚ ਬਕਾਇਆ ਮਹਿੰਗਾਈ ਭੱਤੇ (ਡੀ ਏ) ਨੂੰ ਲੈ ਕੇ ਮੁਲਾਜ਼ਮਾਂ ਅਤੇ ਸੂਬਾ ਸਰਕਾਰ ਵਿਚਾਲੇ ਚੱਲ ਰਿਹਾ ਟਕਰਾਅ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਕੱਟੀ ਹੋਈ ਤਨਖ਼ਾਹ ਅਤੇ ਬਕਾਇਆ ਡੀ ਏ ਦਾ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣਾ ਹੱਕ ਮੰਗ ਰਹੇ ਹਨ ਅਤੇ ਸੂਬਾ ਸਰਕਾਰ ਮੁਲਾਜ਼ਮਾਂ ਨੂੰ ਬਣਦਾ ਹੱਕ ਦੇਣ ਦੀ ਥਾਂ ਧਮਕਾਉਣ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਲੰਘੇ ਦਿਨ ਸੰਘਰਸ਼ ਕਰ ਰਹੇ ਮੁਲਾਜ਼ਮਾਂ ਲਈ ‘ਕੰਮ ਨਹੀਂ ਤਾਂ ਤਨਖ਼ਾਹ ਨਹੀਂ’ ਦੇ ਹੁਕਮ ਜਾਰੀ ਕੀਤੇ ਸਨ। ਹਾਲਾਂਕਿ ਸੂਬਾ ਸਰਕਾਰ ਨੇ ਇਹ ਹੁਕਮ ਵਾਪਸ ਲੈ ਲਏ ਹਨ ਪਰ ਢਿੱਲੋਂ ਨੇ ਕਿਹਾ ਕਿ ‘ਕੰਮ ਨਹੀਂ ਤਾਂ ਤਨਖ਼ਾਹ ਨਹੀਂ’ ਦਾ ਨਿਯਮ ‘ਆਪ’ ਸਰਕਾਰ ’ਤੇ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁਲਾਜ਼ਮਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਵਿੱਢਿਆ ਜਾ ਰਿਹਾ ਹੈ, ਪਰ ‘ਆਪ’ ਸਰਕਾਰ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਆਪਣੀ ਮਾੜੀ ਕਾਰਗੁਜ਼ਾਰੀ ਕਾਰਨ ਸੂਬੇ ਨੂੰ ਆਰਥਿਕ ਸੰਕਟ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ ਅਤੇ ਭਾਜਪਾ ਨੂੰ ਜਿਤਾਉਣਗੇ।

Advertisement
Advertisement
×