DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੰਤਰੀਆਂ ਦੇ ਘਰਾਂ ਅੱਗੇ ਮੋਰਚੇ ਲਾਉਣ ਦਾ ਐਲਾਨ

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸੰਘਰਸ਼ ਭਖ਼ਾੳੁਣ ਦਾ ਅਹਿਦ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ।
Advertisement

ਕਿਸਾਨ ਮਜ਼ਦੂਰ ਮੋਰਚਾ ਨੇ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਮੀਟਿੰਗ ਕਰਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ 14 ਸਤੰਬਰ ਤੋਂ ਕੈਬਨਿਟ ਮੰਤਰੀਆਂ ਦੇ ਘਰਾਂ ਮੂਹਰੇ ਮੋਰਚੇ ਲਾਉਣ ਦਾ ਐਲਾਨ ਕੀਤਾ। ਜਸਵਿੰਦਰ ਸਿੰਘ ਲੌਂਗੋਵਾਲ ਤੇ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਵਿੱਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਹੋਰ ਵਰਗਾਂ ਵੱਲੋਂ ਆਪਣੇ ਹੱਕਾਂ ਲਈ ਚਲਾਏ ਜਾ ਰਹੇ ਸਾਰੇ ਸੰਘਰਸ਼ਾਂ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ।

ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ ਤੇ ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਫ਼ਸਲ ਦੀ ਐੱਮ ਐੱਸ ਪੀ ’ਤੇ ਸਰਕਾਰੀ ਖ਼ਰੀਦ ਕਰੇ। ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਦਰਿਆਈ ਪਾਣੀਆਂ ਦੀ ਵੰਡ ਰੀਪੇਰੀਅਨ ਸਿਧਾਂਤ ਅਨੁਸਾਰ ਕੀਤੀ ਜਾਵੇ।

Advertisement

ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਭਾਰਤ ਅਮਰੀਕਾ ਵਪਾਰ ਸਮਝੌਤਾ, ਬੀਜ ਬਿੱਲ, ਬਿਜਲੀ ਬਿੱਲ ਅਤੇ ਜੀ ਰਾਮ ਜੀ ਕਾਨੂੰਨ ਨੂੰ ਰੱਦ ਕੀਤਾ ਜਾਵੇ। ਸ੍ਰੀ ਪੰਧੇਰ ਨੇ ਕਿਹਾ ਕਿ 14 ਸਤੰਬਰ ਤੋਂ ਪਠਾਨਕੋਟ ਵਿੱਚ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ, ਅੰਮ੍ਰਿਤਸਰ ਵਿੱਚ ਹਰਭਜਨ ਸਿੰਘ ਈ ਟੀ ਓ, ਜਲੰਧਰ ’ਚ ਮੋਹਿੰਦਰ ਭਗਤ, ਸੁਨਾਮ ’ਚ ਅਮਨ ਅਰੋੜਾ, ਫਰੀਦਕੋਟ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸ੍ਰੀ ਮੁਕਤਸਰ ਸਾਹਿਬ ਵਿੱਚ ਗੁਰਮੀਤ ਸਿੰਘ ਖੁੱਡੀਆਂ ਦੀ ਰਿਹਾਇਸ਼ ਮੂਹਰੇ ਮੋਰਚੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਉਂਕਾਰ ਸਿੰਘ ਪੁਰਾਣਾ ਭੰਗਾਲਾ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਜੀਰਾ, ਕੁਲਵੰਤ ਸਿੰਘ, ਚਮਕੌਰ ਸਿੰਘ ਉਸਮਾਨ ਵਾਲਾ ਹਾਜ਼ਰ ਸਨ।

Advertisement

Advertisement
×