ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਰੋਸ ਵਜੋਂ 30 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਥੇ ਮੀਟਿੰਗ ਤੋਂ ਬਾਅਦ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਟੀਨਾ ਨੇ...
Advertisement
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਰੋਸ ਵਜੋਂ 30 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਥੇ ਮੀਟਿੰਗ ਤੋਂ ਬਾਅਦ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਮੈਰੀਟੋਰੀਅਸ ਟੀਚਰਜ਼ ਦੇ ਨਤੀਜੇ ਸ਼ਾਨਦਾਰ ਰਹੇ ਪਰ ਮੁੱਖ ਮੰਤਰੀ ਮੈਰੀਟੋਰੀਅਸ ਟੀਚਰਜ਼ ਦੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਵਿੱਚ ਹਾਲੇ ਤੱਕ ਸਫ਼ਲ ਨਹੀਂ ਹੋਏ। ਉਨ੍ਹਾਂ ਦੇ ਵਾਅਦੇ ਲਾਰੇ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਇਨ੍ਹਾਂ ਸਕੂਲਾਂ ਦੇ ਪ੍ਰਧਾਨ ਹਨ ਪਰੰਤੂ ਉਨ੍ਹਾਂ ਸਾਡੀ ਮਿਹਨਤ ਦਾ ਕੌਡੀ ਮੁੱਲ ਨਾ ਪਾਇਆ, ਜਿਸ ਕਰਕੇ ਮੈਰੀਟੋਰੀਅਸ ਟੀਚਰਜ਼ ਵਿੱਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸਿਮਰਨਜੀਤ ਕੌਰ, ਮਨੋਜ ਕੁਮਾਰ, ਸੁਖਜੀਤ ਸਿੰਘ, ਅਜੈ ਸ਼ਰਮਾ, ਬੂਟਾ ਸਿੰਘ ਮਾਨ, ਮੋਹਿਤ ਪੂਨੀਆ, ਡਾ.ਬਲਰਾਜ ਸਿੰਘ, ਦਵਿੰਦਰ ਸਿੰਘ, ਵਿਕਾਸ ਕੁਮਾਰ ਆਦਿ ਹਾਜ਼ਰ ਸਨ।
Advertisement
Advertisement
