ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 8 ਮਾਰਚ
ਸੰਦੀਪ ਸਿੰਘ ਉਰਫ ਦੀਪ ਸਿੱਧੂ ਦੇ ਪਿੱਤਰੀ ਪਿੰਡ ਉਦੇਕਰਨ ਵਿੱਚ ਅੱਜ ਅਰਦਾਸ ਸਮਾਗਮ ਮੌਕੇ ਦੀਪ ਸਿੱਧੂ ਦੀ ਯਾਦਗਾਰ ਬਣਾਉਣ ਦਾ ਐਲਾਨ ਕੀਤਾ ਗਿਆ| ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ’ਚ ਅਰਦਾਸ ਉਪਰੰਤ ਤਰਸੇਮ ਸਿੰਘ ਮੋਰਾਂਵਾਲੀ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਦੀਪ ਸਿੱਧੂ ਦਾ ਭਰਾ ਮਨਦੀਪ ਸਿੰਘ ਸਿੱਧੂ ਤੇ ਚਾਚਾ ਬਿੱਧੀ ਸਿੰਘ ਬਠਿੰਡਾ ਤੇ ਲੇਖਕ ਅਜਮੇਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੀਪ ਸਿੱਧੂ ਪੰਜਾਬ ਤੇ ਪੰਜਾਬੀਅਤ ਲਈ ਬਹੁਤ ਫਿਕਰਮੰਦ ਸੀ| ਉਹ ਸੂਬੇ ਦੀਆਂ ਤਾਕਤਾਂ ਵਧਾਉਣ ਅਤੇ ਕਿਸਾਨੀ ਨੂੰ ਪੈਰਾਂ ਸਿਰ ਕਰਨ ਲਈ ਯੋਜਨਾਵਾਂ ਤਿਆਰ ਕਰ ਰਿਹਾ ਸੀ ਪਰ ਉਸ ਦੀ ਅਚਾਨਕ ਮੌਤ ਹੋ ਗਈ। ਇਸ ਮੌਕੇ ਵੱਡੀ ਿਗਣਤੀ ਵਿਚ ਪਿੰਡ ਵਾਸੀ ਤੇ ਹੋਰ ਪਤਵੰਤੇ ਮੌਜੂਦ ਸਨ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਕਿਸਾਨੀ ਸੰਘਰਸ਼ ਦੌਰਾਨ ਸੁਰਖੀਆਂ ਵਿੱਚ ਆਇਆ ਸੀ।