ਸ਼ਹੀਦੀ ਦਿਹਾੜਾ ਦੀਨਾ ਕਾਂਗੜ ’ਚ ਮਨਾਉਣ ਦਾ ਐਲਾਨ
ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦਾ 350ਵਾਂ ਸ਼ਹੀਦੀ ਦਿਹਾੜਾ 23 ਨਵੰਬਰ ਨੂੰ ਗੁਰਦੁਆਰਾ ਜ਼ਫ਼ਰਨਾਮਾ ਦੀਨਾ ਕਾਂਗੜ ਵਿੱਚ ਮਨਾਇਆ ਜਾਵੇਗਾ। ਇਹ ਐਲਾਨ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।...
Advertisement
ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦਾ 350ਵਾਂ ਸ਼ਹੀਦੀ ਦਿਹਾੜਾ 23 ਨਵੰਬਰ ਨੂੰ ਗੁਰਦੁਆਰਾ ਜ਼ਫ਼ਰਨਾਮਾ ਦੀਨਾ ਕਾਂਗੜ ਵਿੱਚ ਮਨਾਇਆ ਜਾਵੇਗਾ। ਇਹ ਐਲਾਨ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਗੁਰੂ ਸਾਹਿਬ ਦੇ ਜੀਵਨ ਬਾਰੇ ਸੈਮੀਨਾਰ ਤੇ ਕੀਰਤਨ ਦਰਬਾਰ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਵਿੱਚ ਸ਼ਾਮਲ ਆਗੂਆਂ ਨੂੰ ਗੁਰੂ ਸਾਹਿਬਾਨ ਦੀ ਮਨੁੱਖਤਾ ਪੱਖੀ ਸੋਚ ’ਤੇ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਆਜ਼ਾਦੀ ਤੋਂ ਬਾਅਦ ਤੋਂ ਹੀ ਸਿੱਖਾਂ ਨਾਲ ਧੱਕੇਸ਼ਾਹੀ ਹੁੰਦੀ ਆਈ ਹੈ ਤੇ ਅੱਜ ਤੱਕ ਕਿਸੇ ਵੀ ਸਰਕਾਰ ਨੇ ਸਿੱਖਾਂ ਦੀ ਸੁਣਵਾਈ ਨਹੀਂ ਕੀਤੀ। ਇਸੇ ਕਰਕੇ 30-30 ਸਾਲਾਂ ਤੋਂ ਸਿੱਖਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ।
Advertisement
Advertisement
