ਚੰਡੀਗੜ੍ਹ (ਟਨਸ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲੀਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਉਨ੍ਹਾਂ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ 23 ਹਜ਼ਾਰ ਤੋਂ ਵੱਧ ਪੰਜਾਬ ਪੁਲੀਸ ਕਰਮਚਾਰੀਆਂ ਨੂੰ ਵਰਚੁਅਲ ਤੌਰ ’ਤੇ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਪੁਲੀਸ ਨੂੰ ਗੈਂਗਸਟਰਾਂ, ਅਤਿਵਾਦ, ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ ਨਾ ਵਰਤਣ ਦੇ ਆਦੇਸ਼ ਵੀ ਦਿੱਤੇ।