ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਦੇਸ਼ ਆਧਾਰਤ ਗੈਂਗਸਟਰਾਂ ਦਾ ਇਕ ਹੋਰ ਸਾਥੀ ਗ੍ਰਿਫ਼ਤਾਰ

ਮੁਲਜ਼ਮ ਕੋਲੋਂ ਹਥਿਆਰ ਅਤੇ ਕਾਰਤੂਸ ਬਰਾਮਦ
ਕਾਬੂ ਕੀਤੇ ਮੁਲਜ਼ਮ ਨਾਲ ਪੁਲੀਸ। -ਫੋਟੋ: ਰੂਬਲ
Advertisement

ਪੁਲੀਸ ਨੇ ਇਥੇ ਵਿਦੇਸ਼-ਆਧਾਰਿਤ ਗੈਂਗਸਟਰਾਂ ਗੋਲਡੀ ਢਿੱਲੋਂ ਅਤੇ ਮਨਦੀਪ ਸਪੇਨ ਦੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 12 ਨਵੰਬਰ ਦੀ ਕਾਰਵਾਈ ਤੋਂ ਬਾਅਦ ਸੰਭਵ ਹੋਈ ਹੈ, ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲੀਸ ਨੇ ਏ ਜੀ ਟੀ ਐੱਫ਼ ਨਾਲ ਸਾਂਝੇ ਅਪਰੇਸ਼ਨ ਦੌਰਾਨ ਦੋ ਸ਼ੂਟਰਾਂ ਨੂੰ ਕਾਬੂ ਕੀਤਾ ਸੀ। 26 ਨਵੰਬਰ ਨੂੰ ਹੋਈ ਕਾਰਵਾਈ ਦੌਰਾਨ ਡੇਰਾਬੱਸੀ-ਅੰਬਾਲਾ ਹਾਈਵੇਅ ਨੇੜੇ ਮੁਕਾਬਲੇ ਤੋਂ ਬਾਅਦ ਚਾਰ ਸ਼ੂਟਰਾਂ ਨੂੰ ਮੁਹਾਲੀ ਪੁਲੀਸ ਅਤੇ ਏ ਜੀ ਟੀ ਐੱਫ਼ ਨੇ ਕਾਬੂ ਕੀਤਾ ਸੀ। ਇਸ ਮੁਕਾਬਲੇ ਦੌਰਾਨ ਦੋ ਪੁਲੀਸ ਅਧਿਕਾਰੀਆਂ ਦੀਆਂ ਬੁਲੇਟ-ਪਰੂਫ ਜੈਕਟਾਂ ’ਤੇ ਗੋਲੀਆਂ ਲੱਗੀਆਂ, ਜਦੋਂ ਕਿ ਦੋ ਮੁਲਜ਼ਮ ਜਵਾਬੀ ਫਾਇਰਿੰਗ ਵਿੱਚ ਜ਼ਖ਼ਮੀ ਹੋਏ। ਕਾਰਵਾਈ ਦੌਰਾਨ ਸੱਤ ਪਿਸਤੌਲ ਅਤੇ ਸੱਤਰ ਕਾਰਤੂਸ ਬਰਾਮਦ ਕੀਤੇ ਗਏ ਸਨ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਜਤ ਕੁਮਾਰ ਉਰਫ਼ ਰਾਜਨ ਨਿਵਾਸੀ ਪਿੰਡ ਜਨਸੂਆ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਐੱਸ ਐੱਸ ਪੀ ਨੇ ਕਿਹਾ ਕਿ ਦੋ ਵੱਖ-ਵੱਖ ਕਾਰਵਾਈਆਂ ਵਿੱਚ ਛੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਡਿਊਲ ਦੇ ਬਾਕੀ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਗਈ। ਜਾਂਚ ਦੌਰਾਨ ਰਜਤ ਕੁਮਾਰ ਦਾ ਨਾਮ ਸਾਹਮਣੇ ਆਇਆ ਜਿਸ ਨੇ ਦੂਜੇ ਸਹਾਇਕਾਂ ਦੀ ਹਰਕਤ ਸੌਖੀ ਬਣਾਉਣ, ਰਿਹਾਇਸ਼ ਦੀ ਵਿਵਸਥਾ ਕਰਨ ਅਤੇ ਹਥਿਆਰ ਉਪਲਬਧ ਕਰਵਾਉਣ ਵਿੱਚ ਭੂਮਿਕਾ ਨਿਭਾਈ ਸੀ। ਜਾਣਕਾਰੀ ਦੇ ਆਧਾਰ ‘ਤੇ ਥਾਣਾ ਮੁਖੀ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ ਦੀ ਅਗਵਾਈ ਹੇਠ ਏ ਜੀ ਟੀ ਐੱਫ ਅਤੇ ਮੁਹਾਲੀ ਪੁਲੀਸ ਦੀਆਂ ਸਾਂਝੀਆਂ ਟੀਮਾਂ ਨੇ ਕੱਲ੍ਹ ਦੁਪਹਿਰ ਡੇਰਾਬੱਸੀ ਬੱਸ ਅੱਡੇ ਨੇੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਵਿੱਚ ਸਨੈਚਿੰਗ ਅਤੇ ਆਰਮਜ਼ ਐਕਟ ਨਾਲ ਸਬੰਧਤ ਦੋ ਕੇਸ ਦਰਜ ਹਨ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ 2019 ਵਿੱਚ ਜੇਲ੍ਹ ਦੌਰਾਨ ਉਹ ਗੈਂਗ ਮੈਂਬਰਾਂ ਨਾਲ ਸੰਪਰਕ ਵਿੱਚ ਆਇਆ ਅਤੇ ਹਾਲ ਹੀ ਵਿੱਚ ਗੈਂਗਸਟਰ ਗੋਲਡੀ ਢਿੱਲੋਂ ਦੇ ਨਜ਼ਦੀਕੀ ਮਨਦੀਪ (ਸਪੇਨ) ਦੇ ਸਿੱਧੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ।

ਦੋਸ਼ੀ ਖ਼ਿਲਾਫ਼ ਥਾਣਾ ਡੇਰਾਬੱਸੀ ਵਿੱਚ ਦਰਜ ਮਾਮਲੇ ਵਿੱਚ ਲੋੜੀਂਦਾ ਸੀ। ਇਸ ਗ੍ਰਿਫ਼ਤਾਰੀ ਨਾਲ ਗੋਲਡੀ ਢਿੱਲੋਂ ਨਾਲ ਜੁੜੇ ਕੁੱਲ ਸੱਤ ਮੁਲਜ਼ਮ ਹੁਣ ਤੱਕ ਕਾਬੂ ਕੀਤੇ ਜਾ ਚੁੱਕੇ ਹਨ। ਹੁਣ ਤੱਕ ਕੁੱਲ ਨੌਂ ਪਿਸਤੌਲ ਅਤੇ ਅੱਸੀ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

Advertisement

Advertisement
Show comments