ਐੱਸਏਐੱਸ ਨਗਰ (ਮੁਹਾਲੀ): ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੱਜ ਹਿਜ਼ਬੁਲ ਮੁਜਾਹਿਦੀਨ ਦੇ ਇਕ ਹੋਰ ਸਰਗਰਮ ਕਾਰਕੁਨ ਗੁਰਸੰਤ ਸਿੰਘ ਦੀ ਗ੍ਰਿਫ਼ਤਾਰੀ ਪਾਈ ਹੈ। ਇਸ ਤੋਂ ਪਹਿਲਾਂ ਉਹ ਕਿਸੇ ਹੋਰ ਅਪਰਾਧਿਕ ਮਾਮਲੇ ਵਿੱਚ ਬਰਨਾਲਾ ਜੇਲ੍ਹ ਵਿੱਚ ਬੰਦ ਸੀ। ਐੱਨਆਈਏ ਨੇ ਪ੍ਰੋਡਕਸ਼ਨ ਵਰੰਟ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅੱਜ ਮੁਹਾਲੀ ਸਥਿਤ ਐੱਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਛੇ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮ ਨੂੰ 17 ਜੁਲਾਈ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। –ਪੱਤਰ ਪ੍ਰੇਰਕ