ਅੰਮ੍ਰਿਤਸਰ: ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠ ਧਮਾਕਾਖੇਜ਼ ਸਮੱਗਰੀ ਲਾਉਣ ਦੇ ਮਾਮਲੇ ਵਿੱਚ ਪੁਲੀਸ ਨੇ ਅੱਜ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਤਕ ਇਸ ਮਾਮਲੇ ਵਿੱਚ ਨੌਂ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਮੁਲਜ਼ਮ ਦੀ ਪਛਾਣ ਸਤਨਾਮ ਸਿੰਘ ਉਰਫ ਹਨੀ ਵਾਸੀ ਪੱਟੀ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲੀਸ ਅਧਿਕਾਰੀਆਂ ਮੁਤਾਬਕ ਇਸ ਵਿਅਕਤੀ ਨੇ ਮੁਲਜ਼ਮਾਂ ਨੂੰ ਦੋ ਪਹੀਆ ਵਾਹਨ ਮੁਹੱਈਆ ਕਰਵਾਇਆ ਸੀ, ਜਿਸ ’ਤੇ ਉਹ ਸਬ ਇੰਸਪੈਕਟਰ ਦੇ ਘਰ ਤੱਕ ਆਏ ਸਨ। ਪੁਲੀਸ ਸੂਤਰਾਂ ਮੁਤਾਬਕ ਮੁਲਜ਼ਮ ਵਿਦੇਸ਼ ਭੱਜਣ ਦੀ ਝਾਕ ਵਿੱਚ ਸੀ ਤੇ ਇਸ ਦਾ ਕੈਨੇਡਾ ਵਿੱਚ ਰਹਿੰਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਨਾਲ ਸਬੰਧ ਸੀ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਇਸ ਮਾਮਲੇ ’ਚ ਪੁਲੀਸ ਨੇ ਮੁੱਖ ਮੁਲਜ਼ਮ ਯੁਵਰਾਜ ਸੱਭਰਵਾਲ ਉਰਫ ਯੱਸ਼ ਨੂੰ ਉਸ ਦੇ ਦੋ ਸਾਥੀਆਂ ਸਣੇ ਗ੍ਰਿਫ਼ਤਾਰ ਕੀਤਾ ਸੀ। -ਟ੍ਰਿਬਿਊਨ ਨਿਊਜ਼ ਸਰਵਿਸ