DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮੁੜ ਧਮਕੀ; ਕਚਹਿਰੀ ਖਾਲੀ ਕਰਵਾਈ

ਈਮੇਲ ਮਿਲਣ ਤੋਂ ਬਾਅਦ ਪੁਲੀਸ ਹਾਈ ਅਲਰਟ ’ਤੇ; ਬੰਬ ਨਿਰੋਧਕ ਦਸਤੇ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ

  • fb
  • twitter
  • whatsapp
  • whatsapp
Advertisement

ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਅੱਜ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਜ਼ਿਲ੍ਹਾ ਕਚਹਿਰੀ ਨੂੰ ਇਕ ਵਾਰ ਫਿਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸੂਚਨਾ ਮਿਲਦੇ ਹੀ ਪੁਲੀਸ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦੇ ਹੋਏ ਪੂਰੇ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਅਤੇ ਇਲਾਕੇ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਵਕੀਲਾਂ, ਮੁਲਾਜ਼ਮਾਂ ਅਤੇ ਕੇਸਾਂ ਦੇ ਸਬੰਧ ਵਿੱਚ ਆਏ ਆਮ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਿਆ ਗਿਆ।

ਬੰਬ ਨਿਰੋਧਕ ਦਸਤੇ ਅਤੇ ਪੁਲੀਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਕੋਰਟ ਦੇ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਹੀਂ ਲਿਆ ਜਾ ਸਕਦਾ, ਇਸ ਲਈ ਚੌਕਸੀ ਵਧਾ ਦਿੱਤੀ ਗਈ ਹੈ।

Advertisement

ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਅਦਾਲਤ ਨੂੰ ਪਹਿਲਾਂ ਵੀ ਕਈ ਵਾਰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਾਲਾਂਕਿ ਪਿਛਲੀਆਂ ਘਟਨਾਵਾਂ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ ਸੀ, ਪਰ ਸਰਹੱਦੀ ਖੇਤਰ ਹੋਣ ਕਾਰਨ ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ। ਸਾਈਬਰ ਸੈੱਲ ਦੀ ਮਦਦ ਨਾਲ ਧਮਕੀ ਭਰੀ ਈਮੇਲ ਭੇਜਣ ਵਾਲੇ ਸ਼ਰਾਰਤੀ ਅਨਸਰ ਦੀ ਭਾਲ ਜਾਰੀ ਹੈ।

Advertisement

Advertisement
×