ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੰਗਰੂਰ ’ਚ ਜਬਰ ਵਿਰੋਧੀ ਸੂਬਾਈ ਰੈਲੀ ਅੱਜ

ਵੱਖ-ਵੱਖ ਜਥੇਬੰਦੀਆਂ ਵੱਲੋਂ ਭਲਕੇ 25 ਜੁਲਾਈ ਨੂੰ ਸੰਗਰੂਰ ਵਿੱਚ ਹੋਣ ਵਾਲੀ ਜਬਰ ਵਿਰੋਧੀ ਸੂੁਬਾ ਪੱਧਰੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਜਿਸ ਵਿੱਚ ਹਜ਼ਾਰਾਂ ਮਜ਼ਦੂਰ, ਕਿਸਾਨ, ਮੁਲਾਜ਼ਮ, ਨੌਜ਼ਵਾਨ, ਵਿਦਿਆਰਥੀ, ਔਰਤਾਂ ਅਤੇ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੇ ਕਾਰਕੁਨ ਸ਼ਮੂਲੀਅਤ...
Advertisement

ਵੱਖ-ਵੱਖ ਜਥੇਬੰਦੀਆਂ ਵੱਲੋਂ ਭਲਕੇ 25 ਜੁਲਾਈ ਨੂੰ ਸੰਗਰੂਰ ਵਿੱਚ ਹੋਣ ਵਾਲੀ ਜਬਰ ਵਿਰੋਧੀ ਸੂੁਬਾ ਪੱਧਰੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਜਿਸ ਵਿੱਚ ਹਜ਼ਾਰਾਂ ਮਜ਼ਦੂਰ, ਕਿਸਾਨ, ਮੁਲਾਜ਼ਮ, ਨੌਜ਼ਵਾਨ, ਵਿਦਿਆਰਥੀ, ਔਰਤਾਂ ਅਤੇ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੇ ਕਾਰਕੁਨ ਸ਼ਮੂਲੀਅਤ ਕਰਕੇ ਸਰਕਾਰੀ ਜਬਰ ਖ਼ਿਲਾਫ਼ ਆਵਾਜ਼ ਬੁਲੰਦ ਕਰਨਗੇ। ਦੁਪਹਿਰ 12 ਤੋਂ 3 ਵਜੇ ਤੱਕ ਰੈਲੀ ਹੋਵੇਗੀ, ਉਪਰੰਤ ਅਨਾਜ ਮੰਡੀ ਤੋਂ ਬਰਨਾਲਾ ਕੈਂਚੀਆਂ ਸੰਗਰੂਰ ਤੱਕ ਵਿਸ਼ਾਲ ਰੋਸ ਮਾਰਚ ਹੋਵੋਗਾ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਕਿਰਤੀ ਕਿਸਾਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨ ਸਕੱਤਰ ਲਛਮਣ ਸਿੰਘ ਸੇਵੇਵਾਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਗੁਰਵਿੰਦਰ ਸਿੰਘ ਬੌੜਾ ਨੇ ਦਾਅਵਾ ਕੀਤਾ ਕਿ ਇਹ ਰੈਲੀ ਇਤਿਹਾਸਕ ਹੋ ਨਿਬੜੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕ ਵਿਰੋਧੀ ਆਰਥਿਕ ਨੀਤੀਆਂ ਦੇ ਏਜੰਡੇ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਕਿਸਾਨ, ਮਜ਼ਦੂਰਾਂ ਅਤੇ ਹੋਰ ਕਿਰਤੀ ਲੋਕਾਂ ਦੇ ਸੰਘਰਸ਼ ਕਰਨ ਦੇ ਹੱਕ ਉਪਰ ਹੱਲਾ ਬੋਲ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ। ਰੈਲੀ ਦੇ ਪ੍ਰਬੰਧਾਂ ਦੀ ਦੇਖ-ਰੇਖ ਕਰ ਰਹੇ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਭੁਪਿੰਦਰ ਸਿੰਘ ਲੌਂਗੋਵਾਲ ਤੇ ਮਨਜੀਤ ਸਿੰਘ ਘਰਾਚੋਂ ਨੇ ਆਖਿਆ ਕਿ ਰੈਲੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Advertisement
Advertisement