ਚੰਡੀਗੜ੍ਹ (ਟਨਸ): ਭਾਜਪਾ ਆਗੂ ਤਰੁਣ ਚੁੱਘ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਮੰਤਰੀ ਬਣਾਉਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਜ਼ੋਰ ਪਾਉਣ ਬਾਰੇ ਹੋਏ ਖੁਲਾਸੇ ਨੇ ਕਾਂਗਰਸ ਦਾ ਦੇਸ਼ ਵਿਰੋਧੀ ਚਿਹਰਾ ਸਾਹਮਣੇ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਹੋਰ ਦੇਸ਼ ਦਾ ਪ੍ਰਧਾਨ ਮੰਤਰੀ ਕਿਸੇ ਨੂੰ ਮੰਤਰੀ ਬਣਾਉਣ ਦੀ ਸਿਫਾਰਸ਼ ਕਰ ਰਿਹਾ ਹੋਵੇ।