DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਐੱਸਕੇਐੱਮ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਜਬਰ ਵਿਰੋਧੀ ਮਾਰਚ

ਸਰਕਾਰ ਨੂੰ ਜਬਰ ਬੰਦ ਕਰਨ ਦੀ ਚਿਤਾਵਨੀ; ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ ਸ਼ਿਰਕਤ
  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿੱਚ ਸੰਯੁਕਤ ਮੋਰਚੇ ਦੇ ਸੱਦੇ ’ਤੇ ਰੋਸ ਮਾਰਚ ਕਰਦੇ ਹੋਏ ਕਿਸਾਨ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਸ਼ਗਨ ਕਟਾਰੀਆ

ਬਠਿੰਡਾ, 26 ਮਈ

Advertisement

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤਹਿਤ ਸ਼ਹਿਰ ਵਿੱਚ ਜਬਰ ਵਿਰੋਧੀ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਜਬਰ ਬੰਦ ਕੀਤਾ ਜਾਵੇ ਕਿਉਂਕਿ ਪਿਛਲੇ ਦਿਨੀਂ ਬਠਿੰਡਾ ਜ਼ਿਲ੍ਹੇ ਅੰਦਰ ਚਾਓਕੇ ਦੇ ਆਦਰਸ਼ ਸਕੂਲ ਮਾਮਲੇ ’ਚ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਮਹੀਨਿਆਂ ਦੀ ਬੱਚੀ ਨੂੰ ਵੀ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਉਨ੍ਹਾਂ ਆਖਿਆ ਕਿ ਇਸੇ ਤਰ੍ਹਾਂ ਜਿਉਂਦ ਪਿੰਡ ਦੇ ਵਿੱਚ ਧੱਕੇ ਨਾਲ ਜ਼ਮੀਨਾਂ ਖੋਹ ਕੇ ਜਾਗੀਰਦਾਰਾਂ ਨੂੰ ਦੇਣ ਲਈ ਨਿੱਤ ਦਿਹਾੜੇ ਜਬਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜਦੋਂ ਵੀ ਜਬਰ ਦੀ ਸਿਖ਼ਰ ਹੋਵੇਗੀ ਤਾਂ ਲੋਕਾਂ ਦੇ ਵਿਦਰੋਹੀ ਸੰਗਰਾਮ ਆਪਣੇ ਸਿਖ਼ਰ ’ਤੇ ਪੁੱਜਣਗੇ। ਅੱਜ ਦੇ ਮੁੱਖ ਬੁਲਾਰਿਆਂ ਵਿੱਚ ਬੀਕੇਯ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਪ੍ਰਧਾਨ ਝੰਡਾ ਸਿੰਘ ਜੇਠੂਕੇ, ਕਿਰਤੀ ਕਿਸਾਨ ਯੂਨੀਅਨ ਦੇ ਜਰਨਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਸਵਰਨ ਪੂਹਲੀ, ਕੁੱਲ ਹਿੰਦ ਸਭਾ ਵੱਲੋਂ ਬਲਕਰਨ ਸਿੰਘ ਬਰਾੜ ਤੇ ਜਸਬੀਰ ਸਿੰਘ ਅਕਲੀਆ, ਬੀਕੇਯੂ ਡਕੌਂਦਾ (ਧਨੇਰ) ਵੱਲੋਂ ਗੁਰਦੀਪ ਸਿੰਘ ਰਾਮਪੁਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਕੋਟਲੀ, ਬੀਕੇਯੂ ਡਕੌਂਦਾ (ਬੁਰਜਗਿੱਲ) ਵੱਲੋਂ ਬਲਦੇਵ ਸਿੰਘ ਭਾਈਰੂਪਾ ਤੇ ਰਾਜਮਹਿੰਦਰ ਕੋਟਭਾਰਾ, ਔਰਤ ਆਗੂ ਹਰਿੰਦਰ ਬਿੰਦੂ, ਰਾਜ ਕੌਰ ਫ਼ਾਜ਼ਿਲਕਾ, ਬੀਕੇਯੂ (ਲੱਖੋਵਾਲ) ਤੋਂ ਨਿਰਮਲ ਸਿੰਘ ਝੰਡੂਕੇ, ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ ਭਾਈ ਕੇ, ਪੰਜਾਬ ਕਿਸਾਨ ਯੂਨੀਅਨ ਤੋਂ ਗੁਰਪ੍ਰੀਤ ਸਿੰਘ, ਡੀਟੀਐੱਫ ਤੋਂ ਜਸਵਿੰਦਰ ਸਿੰਘ ਤੇ ਮਹਿੰਦਰ ਸਿੰਘ ਕੌੜਿਆਂਵਾਲੀ, ਬਲਵਿੰਦਰ ਸਿੰਘ ਨੇ ਸੰਬੋਧਨ ਕੀਤਾ।

Advertisement
×