DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Anti-Sacrilege Act: CM ਮਾਨ ਨੇ ਬੇਅਦਬੀ ਵਿਰੋਧੀ ਕਾਨੂੰਨ ਸਬੰਧੀ ਬਣਾਈ 7 ਮੈਂਬਰੀ ਕਮੇਟੀ ਨਾਲ ਕੀਤੀ ਮੀਟਿੰਗ

ਕਾਨੂੰਨ ਵਿੱਚ ਸੋਧਾਂ ਬਾਰੇ ਕੀਤੀ ਗਈ ਬਾਰੀਕੀ ਨਾਲ ਵਿਚਾਰ-ਚਰਚਾ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਬਣਾਈ 7 ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕਮੇਟੀ ਮੈਂਬਰਾਂ ਨਾਲ ਐਕਟ ਵਿੱਚ ਸੋਧਾਂ ਬਾਰੇ ਬਾਰੀਕੀ ਨਾਲ ਗੱਲਬਾਤ ਕੀਤੀ ਗਈ। ਇਹ ਮੀਟਿੰਗ ਦੋ ਘੰਟੇ ਦੇ ਕਰੀਬ ਚੱਲੀ ਹੈ।

ਮੁੱਖ ਮੰਤਰੀ ਨਾਲ ਮੀਟਿੰਗ ਕਰਨ ਵਾਲੀ 7 ਮੈਂਬਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ ਪੀ ਐੱਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

Advertisement

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਆਪਸੀ ਜਾਣ-ਪਛਾਣ ਹੋਈ ਹੈ। ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਇਤਰਾਜ਼ ਲਗਾਏ ਗਏ, ਉਨ੍ਹਾਂ ਨੂੰ ਕਿਵੇਂ ਦੂਰ ਕੀਤਾ ਜਾ ਸਕਦਾ ਹੈ। ਇਸ ਬਾਰੇ ਗੱਲਬਾਤ ਕਰਕੇ ਜਲਦ ਰਿਪੋਰਟ ਬਣਾ ਕੇ ਸੌਂਪੀ ਜਾਵੇਗੀ।

Advertisement

ਉੱਥੇ ਹੀ ਸੰਤ ਬਾਬਾ ਸੇਵਾ ਸਿੰਘ ਨੇ ਕਿਹਾ ਕਿ ਨਵਾਂ ਕਾਨੂੰਨ ਪੁਰਾਣੇ ਕਾਨੂੰਨ ਨੂੰ ਮੁੱਖ ਰੱਖਦਿਆਂ ਤਿਆਰ ਕੀਤਾ ਗਿਆ ਹੈ ਅਤੇ ਸਾਰੀਆਂ ਪ੍ਰਸਤਾਵਿਤ ਸੋਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ। ਇਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੁਝ ਇਤਰਾਜ਼ ਜਤਾਏ ਸਨ, ਜਿਸ ਵਿੱਚ ਸੋਧਾਂ ਨੂੰ ਲੈ ਕੇ ਹੀ ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਬਣਾਈ ਗਈ ਹੈ।

Advertisement
×