ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਫਰਵਰੀ
ਸਨਅਤਕਾਰਾਂ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਚੌਕਸ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕਿਤੇ ਉਸ ਦੇ ਝਾਂਸੇ ਵਿਚ ਆਪਣੀਆਂ ਫੈਕਟਰੀਆਂ ਬੰਦ ਨਾ ਕਰਵਾ ਲਿਓ। ਉਹ ਅੱਜ ਇੱਥੇ ਜਲੰਧਰ ਸ਼ਹਿਰ ਦੇ ਸਨਅਤਕਾਰਾਂ ਨਾਲ ਮੀਟਿੰਗ ਕਰ ਰਹੇ ਸਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਹਮਲਾ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਇਹ ਦੋਵੇਂ ਧਿਰਾਂ ਪੰਜਾਬ ਦਾ ਭਲਾ ਨਹੀਂ ਚਾਹੁੰਦੀਆਂ ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਖਾਲਿਸਤਾਨੀ ਸਮਰਥਕਾਂ ਦੇ ਘਰ ਠਹਿਰਿਆ ਸੀ। ਉਸ ਦੀ ਸੋਚ ਹੁਣ ਵੀ ਉਹੋ ਜਿਹੀ ਹੈ। ਉਸ ਦਾ ਸੁਪਨਾ ਹੈ ਕਿ ਉਹ ਸੁਤੰਤਰ ਰਾਜ ਖਾਲਿਸਤਾਨ ਦਾ ਪ੍ਰਧਾਨ ਮੰਤਰੀ ਬਣੇ।