ਨਵੀਂ ਦਿੱਲੀ, 19 ਨਵੰਬਰ
ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਸਾਨਾਂ ਨੂੰ ਘਰ ਪਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਕੇ ਕਿਸਾਨਾਂ ਦੀ ਮੰਗ ਪੂਰੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨਹੀਂ ਮਿਲਦੀ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਪੀਟੀਆਈ ਨਾਲ ਗੱਲਬਾਤ ਕਰਦਿਆਂ ਕੈਲਾਸ਼ ਚੌਧਰੀ ਨੇ ਕਿਹਾ ਕਿ ਚਰਚਾ ਦੇ ਬਾਵਜੂਦ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ ਜਾਂ ਸਰਕਾਰ ਕਿਸਾਨਾਂ ਨੂੰ ਸਮਝਾਉਣ ਵਿੱਚ ਸਫਲ ਨਹੀਂ ਹੋ ਸਕੀ। ਇਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਇਤਿਹਾਸਕ ਐਲਾਨ ਕੀਤਾ ਹੈ। -ਪੀਟੀਆਈ