ਹੜ੍ਹ ਪੀੜਤਾਂ ਲਈ ਮਨਿਸਟੀਰੀਅਲ ਸਟਾਫ਼ ਨੂੰ ਇੱਕ ਦਿਨ ਦੀ ਤਨਖ਼ਾਹ ਦੇਣ ਦੀ ਅਪੀਲ
ਚੰਡੀਗੜ੍ਹ: ਹੜ੍ਹ ਪੀੜਤਾਂ ਦੀ ਮਦਦ ਲਈ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਨੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ ਸਵੈ-ਇੱਛਾ ਨਾਲ ਇੱਕ-ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਜ਼ਰੂਰ ਦੇਣ। ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ (ਖੁਰਾਕ ਸਪਲਾਈਜ਼ ਵਿਭਾਗ ਪੰਜਾਬ, ਅਨਾਜ ਭਵਨ...
Advertisement
ਚੰਡੀਗੜ੍ਹ: ਹੜ੍ਹ ਪੀੜਤਾਂ ਦੀ ਮਦਦ ਲਈ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਨੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ ਸਵੈ-ਇੱਛਾ ਨਾਲ ਇੱਕ-ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਜ਼ਰੂਰ ਦੇਣ। ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ (ਖੁਰਾਕ ਸਪਲਾਈਜ਼ ਵਿਭਾਗ ਪੰਜਾਬ, ਅਨਾਜ ਭਵਨ ਸੈਕਟਰ 39-ਸੀ, ਚੰਡੀਗੜ੍ਹ) ਦੇ ਪ੍ਰਧਾਨ ਦਵਿੰਦਰ ਸਿੰਘ ਬੈਨੀਪਾਲ ਅਤੇ ਜਨਰਲ ਸਕੱਤਰ ਦਲਬੀਰ ਸਿੰਘ ਬੈਨੀਪਾਲ ਨੇ ਕਿਹਾ ਕਿ ਹੜ੍ਹਾਂ ਕਾਰਨ 14 ਜ਼ਿਲ੍ਹਿਆਂ ਦੇ ਕਿਸਾਨ, ਮਜ਼ਦੂਰ ਅਤੇ ਦੁਕਾਨਦਾਰ ਆਦਿ ਦੋ ਵਕਤ ਦੀ ਰੋਟੀ ਲਈ ਵੀ ਮੁਥਾਜ਼ ਹੋ ਗਏ ਹਨ। ਅਜਿਹੇ ਹਾਲਾਤ ਵਿੱਚ ਮੁਲਾਜ਼ਮ ਵਰਗ ਦੀ ਡਿਊਟੀ ਬਣਦੀ ਹੈ ਕਿ ਉਹ ਘੱਟੋ-ਘੱਟ ਆਪਣੀ ਇੱਕ ਦਿਨ ਦੀ ਤਨਖਾਹ ਇਨ੍ਹਾਂ ਹੜ੍ਹ ਪੀੜਤਾਂ ਦੀ ਮਦਦ ਲਈ ਜ਼ਰੂਰ ਦੇਣ। -ਪੱਤਰ ਪ੍ਰੇਰਕ
Advertisement
Advertisement