ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਪਿੰਡਾਂ ਤੋਂ ਬਾਹਰ ਭੇਜਣ ਦੀ ਅਪੀਲ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕ੍ਰੀਕ ਪਾਰ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਔਰਤਾਂ, ਬਜ਼ੁਰਗਾਂ, ਬੱਚਿਆਂ ਨੂੰ ਇਨ੍ਹਾਂ ਪਿੰਡਾਂ ਵਿੱਚੋ ਬਾਹਰ ਭੇਜ ਦੇਣ। ਐਮਰਜੈਂਸੀ ਸਥਿਤੀ ਵਿੱਚ ਕੰਟਰੋਲ ਰੂਮ ਨੰਬਰ 01638-262153 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਧਰ, ਹਰੀਕੇ ਹੈੱਡ...
Advertisement
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕ੍ਰੀਕ ਪਾਰ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਔਰਤਾਂ, ਬਜ਼ੁਰਗਾਂ, ਬੱਚਿਆਂ ਨੂੰ ਇਨ੍ਹਾਂ ਪਿੰਡਾਂ ਵਿੱਚੋ ਬਾਹਰ ਭੇਜ ਦੇਣ। ਐਮਰਜੈਂਸੀ ਸਥਿਤੀ ਵਿੱਚ ਕੰਟਰੋਲ ਰੂਮ ਨੰਬਰ 01638-262153 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਧਰ, ਹਰੀਕੇ ਹੈੱਡ ਵਰਕਸ ਤੋਂ ਅੱਜ 1 ਲੱਖ 70 ਹਜ਼ਾਰ ਕਿਊਸਕ ਪਾਣੀ ਛੱਡਿਆ ਗਿਆ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਉਹ ਹੜ੍ਹਾਂ ਦੇ ਮੱਦੇਨਜ਼ਰ ਉਪਜੀ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਨੇ ਦੱਸਿਆ ਕਿ ਕਾਵਾਂਵਾਲੀ ਪੁਲ ’ਤੇ ਵੀ ਸੁਰੱਖਿਆ ਕਰਮਚਾਰੀਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਣਸੁਰੱਖਿਅਤ ਘਰ ਵਾਲੇ ਪਰਿਵਾਰਾਂ ਨੂੰ ਤੁਰੰਤ ਰਾਹਤ ਕੈਂਪ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਐਮਰਜੈਂਸੀ ਵੇਲੇ ਕੰਟਰੋਲ ਰੂਮ ਨਾਲ ਸੰਪਰਕ ਕਰਨ ਦੀ ਹਦਾਇਤ ਕੀਤੀ।
Advertisement
Advertisement
×