ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ 19 ਨਵੰਬਰ ਨੂੰ ਗੁਰਦੁਆਰਾ ਕਰਤਾਰਪੁਰ ਲਾਂਘਾ ਮੁੜ ਸ਼ੁਰੂ ਕੀਤਾ ਜਾਵੇ। ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਮੁੜ ਚਾਲੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਆਰਜ਼ੀ ਤੌਰ ’ਤੇ ਬੰਦ ਕੀਤੇ ਇਸ ਲਾਂਘੇ ਨੂੰ ਹਾਲਾਤ ਸੁਖਾਵੇਂ ਹੋਣ ’ਤੇ ਵੀ ਨਾ ਖੋਲ੍ਹੇ ਜਾਣ ਕਾਰਨ ਸੰਗਤ ਵਿੱਚ ਨਿਰਾਸ਼ਾ ਹੈ। ਇਸੇ ਦੌਰਾਨ ਉਨ੍ਹਾਂ ਯੂਪੀ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ ਦੀ ਛੁੱਟੀ ਰੱਦ ਕਰਕੇ ਇਸ ਦੀ ਥਾਂ ਛੱਠ ਪੂਜਾ ਦੀ ਛੁੱਟੀ ਲਾਗੂ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। -ਟਨਸ