ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਧਾਨ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਨਿਲਾਮ ਨਾ ਕਰਨ ਦੀ ਅਪੀਲ

ਟ੍ਰਿਬਿਊਨ ਨਿਉੂਜ਼ ਸਰਵਿਸ ਅੰਮ੍ਰਿਤਸਰ, 25 ਅਕਤੂਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰਕੇ ਅਪੀਲ ਕੀਤੀ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਆਪਣੇ ਗ੍ਰਹਿ ਵਿਖੇ ਸਜਾ ਕੇ ਰੱਖਣ ਅਤੇ ਇਸ...
Advertisement

ਟ੍ਰਿਬਿਊਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 25 ਅਕਤੂਬਰ

Advertisement

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰਕੇ ਅਪੀਲ ਕੀਤੀ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਆਪਣੇ ਗ੍ਰਹਿ ਵਿਖੇ ਸਜਾ ਕੇ ਰੱਖਣ ਅਤੇ ਇਸ ਨੂੰ ਨਿਲਾਮ ਨਾ ਕਰਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮਿਲੇ ਸਨਮਾਨਾਂ ਅਤੇ ਤੋਹਫਿਆਂ ਦੀ ਨਿਲਾਮੀ ਕੀਤੀ ਜਾ ਰਹੀ ਹੈ ਜਨਿ੍ਹਾਂ ਵਿਚ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਆਮ ਤੋਹਫ਼ਾ ਨਹੀਂ ਸਗੋਂ ਇੱਕ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਟਵੀਟ ਦੇ ਨਾਲ ਉਨ੍ਹਾਂ ਖ਼ਬਰ ਦਾ ਵੀ ਹਵਾਲਾ ਦਿੱਤਾ ਹੈ, ਜਿਸ ਵਿੱਚ ਲਗਪਗ 912 ਵਸਤਾਂ 31 ਅਕਤੂਬਰ ਤੱਕ ਨਿਲਾਮ ਕੀਤੀਆਂ ਜਾਣਗੀਆਂ।

 

Advertisement