ਨਵੀਂ ਦਿੱਲੀ, 16 ਨਵੰਬਰ
ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਵਜੋਂ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਬਰਕਰਾਰ ਰੱਖਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਦਾਇਰ ਅਪੀਲਾਂ ਨੂੰ ਸੁਪਰੀਮ ਕੋਰਟ ਨੇ ਅੱਜ ਰੱਦ ਕਰ ਦਿੱਤਾ। ਜਸਟਿਸ ਐੱਲ. ਨਾਗੇਸ਼ਵਰ ਰਾਓ, ਬੀਆਰ ਗਵਈ ਅਤੇ ਬੀਵੀ ਨਾਗਰਤਨ ਦੇ ਬੈਂਚ ਨੇ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਅਧਿਕਾਰੀਆਂ ਸਿਧਾਰਥ ਚਟੋਪਾਧਿਆਏ ਅਤੇ ਮੁਹੰਮਦ ਮੁਸਤਫਾ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ। ਇਨ੍ਹਾਂ ਅਪੀਲਾਂ ਵਿੱਚ ਸ੍ਰੀ ਗੁਪਤਾ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। -ਏਜੰਸੀ