ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਸੁਸ਼ਮਾ ਸਵਰਾਜ ਪੁਰਸਕਾਰ’ ਲਈ ਅਰਜ਼ੀਆਂ ਮੰਗੀਆਂ

ਡਾ. ਸਵਿਤਾ ਨਹਿਰਾ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਚਕੂਲਾ ਨੇ ਐਲਾਨ ਕੀਤਾ ਹੈ ਕਿ ਰਾਜ ਪੱਧਰੀ ‘ਸ੍ਰੀਮਤੀ ਸੁਸ਼ਮਾ ਸਵਰਾਜ ਪੁਰਸਕਾਰ’ ਲਈ ਔਰਤਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਇਹ ਪੁਰਸਕਾਰ ਅਗਲੇ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ...
Advertisement

ਡਾ. ਸਵਿਤਾ ਨਹਿਰਾ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਚਕੂਲਾ ਨੇ ਐਲਾਨ ਕੀਤਾ ਹੈ ਕਿ ਰਾਜ ਪੱਧਰੀ ‘ਸ੍ਰੀਮਤੀ ਸੁਸ਼ਮਾ ਸਵਰਾਜ ਪੁਰਸਕਾਰ’ ਲਈ ਔਰਤਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਇਹ ਪੁਰਸਕਾਰ ਅਗਲੇ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਦਿੱਤਾ ਜਾਵੇਗਾ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਜੀਵਨ ਦੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਜਾਂ ਮਹੱਤਵਪੂਰਨ ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਇਸ ਪੁਰਸਕਾਰ ਲਈ ਯੋਗ ਹਨ। ਹਰਿਆਣਾ ਦੀ ਧੀ ਅਤੇ ਸਾਰੀਆਂ ਔਰਤਾਂ ਲਈ ਪ੍ਰੇਰਨਾ ਸਰੋਤ ਮਰਹੂਮ ਸੁਸ਼ਮਾ ਸਵਰਾਜ ਦੇ ਨਾਮ ‘ਤੇ ਸਥਾਪਤ ਇਸ ਪੁਰਸਕਾਰ ਵਿੱਚ 5 ਲੱਖ ਰੁਪਏ ਨਕਦ, ਪ੍ਰਸ਼ੰਸਾ ਪੱਤਰ ਅਤੇ ਸ਼ਾਲ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਤੇ ਹੋਰ ਵੇਰਵੇ 15 ਦਸੰਬਰ ਤੱਕ ਡਿਪਟੀ ਕਮਿਸ਼ਨਰ/ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ, ਮਹਿਲਾ ਅਤੇ ਬਾਲ ਵਿਕਾਸ ਦਫਤਰ ਨੂੰ ਜਮ੍ਹਾਂ ਕੀਤੇ ਜਾ ਸਕਦੇ ਹਨ।

Advertisement
Advertisement
Show comments