ਡੇਅਰੀ ਵਿਕਾਸ ਵਿਭਾਗ ’ਚ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਡੇਅਰੀ ਵਿਕਾਸ ਵਿਭਾਗ ਵਿੱਚ ਭਰਤੀ ਕੀਤੇ ਤਿੰਨ ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਵਿੱਚ ਗ੍ਰੇਡ-2 ਦੇ 34 ਇੰਸਪੈਕਟਰ, ਅੱਠ ਕਲਰਕ, ਪੰਜ ਆਈ.ਟੀ. ਕਲਰਕ,...
Advertisement
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਡੇਅਰੀ ਵਿਕਾਸ ਵਿਭਾਗ ਵਿੱਚ ਭਰਤੀ ਕੀਤੇ ਤਿੰਨ ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਵਿੱਚ ਗ੍ਰੇਡ-2 ਦੇ 34 ਇੰਸਪੈਕਟਰ, ਅੱਠ ਕਲਰਕ, ਪੰਜ ਆਈ.ਟੀ. ਕਲਰਕ, 4 ਸਟੈਨੋ ਟਾਈਪਿਸਟ ਅਤੇ ਇੱਕ ਡਰਾਈਵਰ ਸ਼ਾਮਲ ਹਨ। ਸ੍ਰੀ ਖੁੱਡੀਆਂ ਨੇ ਨਵ ਨਿਯੁਕਤ ਨੌਜਵਾਨਾਂ ਨੂੰ ਆਪਣੀਆਂ ਸੇਵਾਵਾਂ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜਨਤਕ ਸੇਵਾਵਾਂ ਨੂੰ ਇਮਾਨਦਾਰੀ ਨਾਲ ਨਿਭਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਦੀ ਮਜ਼ਬੂਤੀ ਸੂਬੇ ਦੇ ਕਿਸਾਨਾਂ ਦੀ ਮਦਦ ਕਰਨ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ 55 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਕੇ ਇੱਕ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ। ਇਹ ਸਾਰੀਆਂ ਨੌਕਰੀਆਂ ਪੂਰੀ ਪਾਰਦਰਸ਼ਤਾ ਅਤੇ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ।
Advertisement
Advertisement
×