ਏਮਜ਼ ਬਠਿੰਡਾ ’ਚ 300 ਬੈੱਡਾਂ ਵਾਲੇ ਟਰੌਮਾ ਸੈਂਟਰ ਨੂੰ ਮਨਜ਼ੂਰੀ
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਢਾ ਨੇ ਬਠਿੰਡਾ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਏਮਜ਼ ਬਠਿੰਡਾ ਵਿੱਚ 300 ਬੈੱਡਾਂ ਦੇ ਟਰੌਮਾ ਸੈਂਟਰ ਦੀ ਸਥਾਪਨਾ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ...
Advertisement
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਢਾ ਨੇ ਬਠਿੰਡਾ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਏਮਜ਼ ਬਠਿੰਡਾ ਵਿੱਚ 300 ਬੈੱਡਾਂ ਦੇ ਟਰੌਮਾ ਸੈਂਟਰ ਦੀ ਸਥਾਪਨਾ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦਾ ਖ਼ਾਸ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਮੰਗ ਉਹ ਕਈ ਵਾਰ ਸੰਸਦ ਵਿੱਚ ਅਤੇ ਵੱਖ-ਵੱਖ ਮਤਿਆਂ ਰਾਹੀਂ ਰੱਖਦੇ ਆਏ ਹਨ। ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਾਦਸਿਆਂ ਅਤੇ ਐਮਰਜੈਂਸੀ ਮਾਮਲਿਆਂ ਦੀ ਵਧ ਰਹੀ ਗਿਣਤੀ ਨੂੰ ਦੇਖਦੇ ਹੋਏ ਕਾਫ਼ੀ ਸਮੇਂ ਤੋਂ ਟਰੌਮਾ ਸੈਂਟਰ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਸੰਸਦ ਮੈਂਬਰ ਹਰਸਿਮਰਤ ਕੌਰ ਨੇ ਕਿਹਾ ਕਿ 300 ਬੈੱਡਾਂ ਵਾਲਾ ਇਹ ਟਰੌਮਾ ਸੈਂਟਰ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸੈਂਟਰ ਬਣਨ ਨਾਲ ਮਰੀਜ਼ਾਂ ਨੂੰ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ, ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਹੀ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ।
Advertisement
Advertisement
×