ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 17 ਸਤੰਬਰ
ਪੰਜਾਬ ਕੈਬਨਿਟ ਨੇ ਵੱਖ ਵੱਖ ਸਬ-ਡਿਵੀਜ਼ਨਾਂ ਵਿੱਚ 18 ਨਵੇਂ ਸਰਕਾਰੀ ਕਾਲਜਾਂ ਵਿੱਚ 160 ਸਹਾਇਕ ਪ੍ਰੋਫੈਸਰ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਦੇ ਦਾਇਰੇ ਤੋਂ ਬਾਹਰ ਕਰਨ ਮਗਰੋਂ ਇਹ ਭਰਤੀ ਵਿਭਾਗੀ ਚੋਣ ਕਮੇਟੀ ਵੱਲੋਂ ਕੀਤੀ ਜਾਵੇਗੀ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਕੈਬਨਿਟ ਨੇ ਵਿਭਾਗੀ ਚੋਣ ਕਮੇਟੀ ਬਣਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਹੈ, ਜਿਸ ਦੇ ਚੇਅਰਮੈਨ ਯੂਜੀਸੀ ਦੇ ਸਾਬਕਾ ਚੇਅਰਮੈਨ ਪ੍ਰੋਫੈਸਰ ਵੇਦ ਪ੍ਰਕਾਸ਼ ਹੋਣਗੇ।