ਜੇਲ੍ਹਾਂ ਲਈ ਮਨੋਵਿਗਿਆਨੀ ਸਲਾਹਕਾਰ ਦੀ ਭਰਤੀ ਨੂੰ ਪ੍ਰਵਾਨਗੀ: ਚੀਮਾ
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਚੀਮਾ ਨੇ ਕਿਹਾ ਕਿ ਇਹ ਜੇਲ੍ਹ...
Advertisement
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਚੀਮਾ ਨੇ ਕਿਹਾ ਕਿ ਇਹ ਜੇਲ੍ਹ ਵਿਭਾਗ ਪੂਰੀ ਤਰ੍ਹਾਂ ਪਾਰਦਰਸ਼ੀ ਆਊਟਸੋਰਸਿੰਗ ਪ੍ਰਕਿਰਿਆ ਰਾਹੀਂ ਇਨ੍ਹਾਂ 60 ਮਨੋਵਿਗਿਆਨੀ ਸਲਾਹਕਾਰਾਂ ਦੀ ਭਰਤੀ ਕਰੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕੈਦੀਆਂ ਨੂੰ ਉਪਲਬਧ ਮਨੋਵਿਗਿਆਨਕ ਸਹਾਇਤਾ ਵਿੱਚ ਵਾਧਾ ਹੋਣ ਦੀ ਉਮੀਦ ਹੈ।
Advertisement
Advertisement
×