ਬਾਦਲ ਦੇ ਵਿਦੇਸ਼ੀ ਇਲਾਜ ਦੇ ਬਿੱਲਾਂ ਨੂੰ ਪ੍ਰਵਾਨਗੀ

ਬਾਦਲ ਦੇ ਵਿਦੇਸ਼ੀ ਇਲਾਜ ਦੇ ਬਿੱਲਾਂ ਨੂੰ ਪ੍ਰਵਾਨਗੀ

ਚਰਨਜੀਤ ਭੁੱਲਰ
ਚੰਡੀਗੜ੍ਹ, 2 ਜੁਲਾਈ

ਕੈਪਟਨ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਦੇਸ਼ ਵਿਚ ਹੋਏ ਇਲਾਜ ਦੇ ਬਕਾਇਆ ਮੈਡੀਕਲ ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਸਿਹਤ ਵਿਭਾਗ ਕੋਲ ਵੱਡੇ ਬਾਦਲ ਦੇ ਬਕਾਇਆ ਮੈਡੀਕਲ ਬਿੱਲ ਫਸੇ ਹੋਏ ਸਨ, ਜਿਨ੍ਹਾਂ ’ਤੇ ਇਤਰਾਜ਼ ਲੱਗੇ ਸਨ। ਸਿਹਤ ਵਿਭਾਗ ਦੀ ਮੈਡੀਕਲ ਕਮੇਟੀ ਵਲੋਂ ਸਾਬਕਾ ਮੁੱਖ ਮੰਤਰੀ ਬਾਦਲ ਦੇ ਮੈਡੀਕਲ ਬਿੱਲਾਂ ਨੂੰ ਦੋ ਦਿਨ ਪਹਿਲਾਂ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਹੁਣ ਇਹ ਬਿੱਲ ਅਦਾਇਗੀ ਲਈ ਵਿੱਤ ਵਿਭਾਗ ਕੋਲ ਜਾਣਗੇ।

ਵੇਰਵਿਆਂ ਅਨੁਸਾਰ ਪੰਜਾਬ ਦੇ ਸਿਹਤ ਵਿਭਾਗ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਕਾਇਆ ਪਏ 18.25 ਲੱਖ ਰੁਪੲੇ ਦੇ ਬਿੱਲਾਂ ਨੂੰ ਪ੍ਰਵਾਨਗੀ ਦੇ ਕੇ ਪੰਜਾਬ ਸਰਕਾਰ ਕੋਲ ਭੇਜ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਦੇ 80 ਲੱਖ ਰੁਪਏ ਦੇ ਮੈਡੀਕਲ ਬਿੱਲ ਦੀ ਅਦਾਇਗੀ ਕੀਤੀ ਗਈ ਸੀ। ਲੰਮੇ ਅਰਸੇ ਤੋਂ ਬਕਾਇਆ ਮੈਡੀਕਲ ਬਿੱਲ ਦਫ਼ਤਰਾਂ ਦੀ ਘੁੰਮਣ-ਘੇਰੀ ਵਿਚ ਫਸਿਆ ਹੋਇਆ ਸੀ। ਸੂਤਰ ਦੱਸਦੇ ਹਨ ਕਿ ਬਕਾਇਆ ਬਿੱਲ ’ਤੇ ਇਤਰਾਜ਼ ਲੱਗੇ ਸਨ।

ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 8 ਫਰਵਰੀ ਤੋਂ 20 ਫਰਵਰੀ 2017 ਤੱਕ ਅਮਰੀਕਾ ਵਿਚ ਆਪਣੇ ਇਲਾਜ ਵਾਸਤੇ ਗਏ ਸਨ। ਕੈਪਟਨ ਸਰਕਾਰ ਬਣਨ ਤੋਂ ਪਹਿਲਾਂ ਉਨ੍ਹਾਂ ਦਾ ਅਮਰੀਕਾ ਦੇ ਓਹਾਇਓ ਦੇ ਕਲੀਵਲੈਂਡ ਹਸਪਤਾਲ ਵਿਚ ਇਲਾਜ ਚੱਲਿਆ ਸੀ। ਉਨ੍ਹਾਂ ਨਾਲ ਤਤਕਾਲੀ ਪ੍ਰਮੁੱਖ ਸਕੱਤਰ ਗਗਨਦੀਪ ਸਿੰਘ ਬਰਾੜ ਅਤੇ ਡਾ. ਕੇ.ਕੇ. ਤਲਵਾੜ ਵੀ ਗਏ ਸਨ। ਉਨ੍ਹਾਂ ਦੇ ਵਿਦੇਸ਼ੀ ਇਲਾਜ ਦਾ ਕੁੱਲ ਮੈਡੀਕਲ ਬਿੱਲ ਕਰੀਬ ਇੱਕ ਕਰੋੜ ਰੁਪੲੇ ਬਣਿਆ ਸੀ, ਜਿਸ ’ਚੋਂ 80 ਲੱਖ ਦੀ ਅਦਾਇਗੀ ਪਹਿਲਾਂ ਹੀ ਹੋ ਚੁੱਕੀ ਸੀ। ਵੱਡੇ ਬਾਦਲ ਜਦੋਂ ਤੀਜੀ ਵਾਰ ਦਫ਼ਾ ਮੁੱਖ ਮੰਤਰੀ ਬਣੇ ਸਨ, ਊਹ ਉਦੋਂ ਵੀ ਇਲਾਜ ਲਈ ਅਮਰੀਕਾ ਗਏ ਸਨ। ਬਾਦਲ ਪਰਿਵਾਰ ਦਾ ਲੰਘੇ 13 ਵਰ੍ਹਿਆਂ ਦਾ ਇਲਾਜ ਖਰਚਾ ਕਰੀਬ 4.60 ਕਰੋੜ ਰੁਪੲੇ ਰਿਹਾ ਹੈ, ਜਿਸ ਦੀ ਅਦਾਇਗੀ ਸਰਕਾਰੀ ਖ਼ਜ਼ਾਨੇ ’ਚੋਂ ਹੋਈ ਹੈ। ਸੂਤਰ ਦੱਸਦੇ ਹਨ ਕਿ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਮੈਡੀਕਲ ਬਿੱਲ ਹਾਲੇ ਫਸੇ ਹੋਏ ਹਨ। ਪੰਜਾਬ ਸਰਕਾਰ ਨੇ ਕੁਝ ਅਰਸਾ ਪਹਿਲਾਂ ਵਜ਼ੀਰਾਂ ਲਈ ਸਿਹਤ ਬੀਮਾ ਸਕੀਮ ਲਿਆਉਣ ਦਾ ਫ਼ੈਸਲਾ ਕੀਤਾ ਸੀ ਪ੍ਰੰਤੂ ਉਹ ਸਕੀਮ ਸਿਰੇ ਨਹੀਂ ਲੱਗ ਸਕੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All