ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 11.86 ਫ਼ੀਸਦ ਵਧਿਆ

ਜ਼ਿਲ੍ਹਾ ਫਾਜ਼ਿਲਕਾ, ਮੁਕਤਸਰ ਅਤੇ ਫਿਰੋਜ਼ਪੁਰ ਵਿੱਚ ਸਭ ਤੋਂ ਵੱਧ ਹੋਈ ਸਿੱਧੀ ਬਿਜਾਈ
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਫਾਈਲ ਫੋਟੋ।
Advertisement

ਆਤਿਸ਼ ਗੁਪਤਾ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ)ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤਕਨੀਕ ਦੇ ਕਾਰਗਰ ਨਤੀਜੇ ਸਾਹਮਣੇ ਆ ਰਹੇ ਹਨ। ਇਸ ਵਰ੍ਹੇ ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 11.86 ਫ਼ੀਸਦੀ ਦਾ ਵਾਧਾ ਹੋਇਆ ਹੈ।

Advertisement

ਪੰਜਾਬ ਵਿੱਚ ਹੁਣ ਤੱਕ 2.83 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜਦੋਂਕਿ ਪਿਛਲੇ ਸਾਲ ਡੀਐੱਸਆਰ ਤਕਨੀਕ ਰਾਹੀਂ ਕੁੱਲ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। ਜ਼ਿਲ੍ਹਾ ਫ਼ਾਜ਼ਿਲਕਾ, ਮੁਕਤਸਰ ਤੇ ਫਿਰੋਜ਼ਪੁਰ ਵਿੱਚ ਸਭ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਅਤੇ ਕਿਸਾਨਾਂ ਨੂੰ ਸਿਖਲਾਈ ਦੇਣ ਲਈ ਵਿਸ਼ੇਸ਼ ਕੈਂਪ ਵੀ ਲਾਏ ਗਏ ਹਨ।

ਪੰਜਾਬ ਸਰਕਾਰ ਦੇ ਯਤਨਾਂ ਨੂੰ ਪਿਆ ਬੂਰ: ਖੁੱਡੀਆਂ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪਿਛਲੇ ਸਾਲ ਦੇ ਮੁਕਾਬਲੇ ਸਿੱਧੀ ਬਿਜਾਈ ਦੇ ਰਕਬੇ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 31 ਜੁਲਾਈ ਤੱਕ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇਗੀ, ਜੋ ਅਜੇ ਵੀ ਜਾਰੀ ਹੈ। ਇਸ ਲਈ ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬੇ ਵਿੱਚ ਹੋਰ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਉਣੀ ਸੀਜ਼ਨ 2024 ਦੌਰਾਨ ਡੀਐੱਸਆਰ ਤਕਨੀਕ ਅਪਣਾਉਣ ਵਾਲੇ 24,032 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ।

Advertisement