DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਰਜਨਟੀਨਾ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਖੇਤੀਬਾਡ਼ੀ ਨੂੰ ਲਾਹੇਵੰਦ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਸਹਿਯੋਗ ਵਧਾਉਣ ਦੀ ਵਕਾਲਤ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਰਜਨਟੀਨਾ ਦੇ ਵਫ਼ਦ ਨਾਲ ਮੁਲਾਕਾਤ ਕਰਦੇ ਹੋਏ।
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬੇ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਇਹ ਗੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰਿਜਨਲ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਆਖੀ ਹੈ, ਜੋ 8 ਤੋਂ 17 ਅਕਤੂਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੌਰੇ ਉੱਤੇ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਅਰਜਨਟੀਨਾ ਦੇ ਅਰਥਚਾਰੇ ਵਿੱਚ ਖੇਤੀਬਾੜੀ ਦਾ ਅਹਿਮ ਸਥਾਨ ਹੈ ਅਤੇ ਪਸ਼ੂ-ਪਾਲਣ ਤੇ ਅਨਾਜ ਉਤਪਾਦਨ ਨਾਲ ਅਰਜਨਟੀਨਾ ਵਿਸ਼ਵ ਦੇ ਮੋਹਰੀ ਖੁਰਾਕ ਉਤਪਾਦਕਾਂ ਵਿੱਚ ਹੈ।

ਮੁੱਖ ਮੰਤਰੀ ਨੇ ਅਰਜਨਟੀਨਾ ਤੇ ਪੰਜਾਬ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਦੋਵਾਂ ਖਿੱਤਿਆਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਤੇ ਅਰਜਨਟੀਨਾ ਦੋਵੇਂ ਖਿੱਤੇ ਦੁਵੱਲੇ ਆਪਸੀ ਸਹਿਯੋਗ ਨੂੰ ਹੁਲਾਰਾ ਦੇਣ ਲਈ ਖੇਤੀਬਾੜੀ ਦੇ ਖ਼ੇਤਰ ਵਿੱਚ ਮਿਲ ਕੇ ਕੰਮ ਕਰ ਸਕਦੇ ਹਨ। ਖੇਤੀਬਾੜੀ ਯੂਨੀਵਰਸਿਟੀ ਦਾ ਵਫ਼ਦ ਵੀ ਹਰ ਸਾਲ ਅਰਜਨਟੀਨਾ ਦਾ ਦੌਰਾ ਕਰਦਾ ਹੈ ਤਾਂ ਜੋ ਯੂਨੀਵਰਸਿਟੀ ਦੇ ਵਿਦਿਆਰਥੀ ਖੇਤੀਬਾੜੀ ਖ਼ੇਤਰ ਵਿੱਚ ਆਪਣੀ ਮੁਹਾਰਤ ਨੂੰ ਨਿਖ਼ਾਰ ਸਕਣ। ਉਨ੍ਹਾਂ ਉਮੀਦ ਜਤਾਈ ਕਿ ਦੁਵੱਲਾ ਸਹਿਯੋਗ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਵੱਲ ਵੱਡੀ ਪੁਲਾਂਘ ਹੋਵੇਗਾ। ਮੁੱਖ ਮੰਤਰੀ ਨੇ ਵਫ਼ਦ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਬਾਰੇ ਜਾਣੂ ਕਰਵਾਇਆ ਅਤੇ ਉਮੀਦ ਜਤਾਈ ਕਿ ਉਨ੍ਹਾਂ ਨੂੰ ਆਪਣੇ ਦੌਰੇ ਦੌਰਾਨ ਇਸ ਦੀ ਝਲਕ ਦਿਸੇਗੀ। ਇਸ ਦੌਰਾਨ ਜਨਰਲ ਕੋਆਰਡੀਨੇਟਰ ਆਫ ਪ੍ਰੈਕਟੀਕਲ ਐਕਟੀਵਿਟੀ ਹੂਬਰ ਕੈਟਾਲਿਨਾ ਫੇਲੀਸਾ, ਇੰਸਟ੍ਰੱਕਟਰ ਤੇ ਅਧਿਆਪਕ ਕਸਾਲ ਯੁਆਨ ਪਾਬਲੋ, ਇਗਨਾਸੀਓ ਇਸਤੇਬਾਨ ਅਤੇ ਵਿਦਿਆਰਥੀ ਮੌਜੂਦ ਸਨ।

Advertisement

Advertisement
Advertisement
×