ਫ਼ਿਰੋਜ਼ਪੁਰ: ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਮੂੰਗੀ ਤੇ ਹੋਰ ਫ਼ਸਲਾਂ ਦੀ ਖ਼ਰੀਦ ਸਿਰਫ਼ ਮਾਰਕਫੈੱਡ ਵੱਲੋਂ ਕੋਆਪਰੇਟਿਵ ਸੁਸਾਇਟੀਆਂ ਰਾਹੀਂ ਕੀਤੇ ਜਾਣ ਦੀ ਆੜ੍ਹਤੀ ਐਸੋਸੀਏਸ਼ਨ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਵਿਜੈ ਕਾਲੜਾ ਨੇ ਕਿਹਾ ਕਿ ਭਲਕੇ ਇੱਕ ਜੂਨ ਤੋਂ ਰੋਸ ਵਜੋਂ ਪੰਜਾਬ ਭਰ ਵਿੱਚ ਆੜ੍ਹਤੀਆਂ ਵੱਲੋਂ ਹੜਤਾਲ ਕੀਤੇ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਆੜ੍ਹਤੀਏ ਇਸ ਫ਼ੈਸਲੇ ਦੇ ਵਿਰੋਧ ਵਿੱਚ ਭਲਕ ਤੋਂ ਸ਼ੁਰੂ ਹੋਣ ਵਾਲੀ ਮੂੰਗੀ ਦੀ ਖ਼ਰੀਦ ਦਾ ਮੁਕੰਮਲ ਬਾਈਕਾਟ ਕਰਨਗੇ। -ਨਿੱਜੀ ਪੱਤਰ ਪ੍ਰੇਰਕ