ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਫਰਵਰੀ
ਅਦਾਕਾਰ ਅਰਜੁਨ ਰਾਮਪਾਲ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਕਿਹਾ ਕਿ ਗੁਰੂ ਘਰ ਨਤਮਸਤਕ ਹੋ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ। ਸ੍ਰੀ ਰਾਮਪਾਲ ਨੇ ਹਰਿਮੰਦਰ ਸਾਹਿਬ ਵਿੱਚ ਕੁਝ ਸਮਾਂ ਕੀਰਤਨ ਵੀ ਸੁਣਿਆ ਤੇ ਅਰਦਾਸ ਕੀਤੀ। ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਅਰਜੁਨ ਨੇ ਕਿਹਾ ਕਿ ਉਹ ਜਦੋਂ ਵੀ ਅੰਮ੍ਰਿਤਸਰ ਆਉਂਦਾ ਹੈ ਤਾਂ ਸ੍ਰੀ ਹਰਿਮੰਦਰ ਸਾਹਿਬ ਜ਼ਰੂਰ ਨਤਮਸਤਕ ਹੁੰਦਾ ਹੈ।
ਅੱਜ ਵੀ ਉਹ ਵਿਸ਼ੇਸ਼ ਤੌਰ ’ਤੇ ਮੱਥਾ ਟੇਕਣ ਲਈ ਪਹੁੰਚਿਆ ਹੈ। ਅਦਾਕਾਰ ਨੇ ਕਿਹਾ ਕਿ ਗੁਰੂ ਘਰ ਨਤਮਸਤਕ ਹੋ ਕੇ ਮਨ ਨੂੰ ਸਕੂਨ ਤੇ ਸ਼ਾਂਤੀ ਮਿਲੀ ਹੈ। ਇਸ ਦੌਰਾਨ ਅਰਜੁਨ ਨੇ ਕੁਝ ਸੈਲਫੀਆਂ ਵੀ ਲਈਆਂ। ਬਾਅਦ ਵਿਚ ਸੂਚਨਾ ਕੇਂਦਰ ਵਿੱਚ ਅਦਾਕਾਰ ਦਾ ਸਨਮਾਨ ਕੀਤਾ ਗਿਆ।