DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਥਿਆਰ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਾਜਾਇਜ਼ ਹਥਿਆਰ ਅਤੇ ਨਸ਼ਾ ਤਸਕਰੀ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫ਼ਾਸ਼ ਕਰਦਿਆਂ ਦੋ ਨਾਬਾਲਗਾਂ ਸਮੇਤ 11 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਹੈਂਡ ਗ੍ਰਨੇਡ, 12 ਆਧੁਨਿਕ ਪਿਸਤੌਲ ਅਤੇ 310 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।...

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਾਜਾਇਜ਼ ਹਥਿਆਰ ਅਤੇ ਨਸ਼ਾ ਤਸਕਰੀ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫ਼ਾਸ਼ ਕਰਦਿਆਂ ਦੋ ਨਾਬਾਲਗਾਂ ਸਮੇਤ 11 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਹੈਂਡ ਗ੍ਰਨੇਡ, 12 ਆਧੁਨਿਕ ਪਿਸਤੌਲ ਅਤੇ 310 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਬੌਬੀ ਵਾਸੀ ਨਿਰੰਕਾਰੀ ਕਲੋਨੀ, ਸਮਾਇਲ ਸਿੰਘ ਵਾਸੀ ਪਿੰਡ ਚੀਮਾ ਖੁਰਦ ਤਰਨ ਤਾਰਨ, ਸਤਮੋਲ ਸਿੰਘ ਉਰਫ਼ ਠੇਕੇਦਾਰ ਵਾਸੀ ਰਤਨ ਸਿੰਘ ਚੌਕ, ਹਰਪ੍ਰੀਤ ਸਿੰਘ ਉਰਫ਼ ਭੂੰਡੀ, ਆਕਾਸ਼ਦੀਪ ਸਿੰਘ ਅਤੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਸਾਰੇ ਵਾਸੀ ਨਰਾਇਣਗੜ੍ਹ-ਛੇਹਰਟਾ, ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਅਤੇ ਗੁਰਬੀਰ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਬੈਂਕਾ ਤਰਨ ਤਾਰਨ, ਵਿਸ਼ਾਲ ਸਿੰਘ ਉਰਫ਼ ਕਾਲੂ ਵਾਸੀ ਜੰਡਿਆਲਾ ਗੁਰੂ ਅਤੇ ਦੋ ਨਾਬਾਲਗਾਂ ਵਜੋਂ ਹੋਈ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਹੈਂਡਲਰਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ, ਜੋ ਇਨ੍ਹਾਂ ਨੂੰ ਡਰੋਨ ਰਾਹੀਂ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਿਆਂ ਦੀਆਂ ਖੇਪਾਂ ਭੇਜਦੇ ਸਨ। ਮੁਲਜ਼ਮ ਇਨ੍ਹਾਂ ਹਥਿਆਰਾਂ ਦੀ ਵਰਤੋਂ ਲੋਕਾਂ ਤੋਂ ਫਿਰੌਤੀ ਵਸੂਲਣ ਲਈ ਕਰਦੇ ਸਨ। ਮੁਲਜ਼ਮਾਂ ਖ਼ਿਲਾਫ਼ ਤਿੰਨ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ।

Advertisement
Advertisement
×