ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਦੀ ਮਦਦ ਲਈ ਫੌਜ ਸਰਗਰਮ

ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਹੜ੍ਹ ਦੀ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ। 27 ਅਗਸਤ ਤੋਂ ਪਾਣੀ ਦਾ ਪੱਧਰ ਵਧਣ ਕਾਰਨ ਅਨੇਕ ਪਿੰਡਾਂ ਦੇ ਵਾਸੀ ਪ੍ਰਭਾਵਿਤ ਹੋ ਰਹੇ ਹਨ। ਇਸ ਮੁਸ਼ਕਲ ਘੜੀ ਵਿੱਚ ਫਾਜ਼ਿਲਕਾ ਵਿੱਚ ਤਾਇਨਾਤ ਫੌਜ ਦੀਆਂ ਟੁੱਕੜੀਆਂ ਰਾਹਤ...
Advertisement

ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਹੜ੍ਹ ਦੀ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ। 27 ਅਗਸਤ ਤੋਂ ਪਾਣੀ ਦਾ ਪੱਧਰ ਵਧਣ ਕਾਰਨ ਅਨੇਕ ਪਿੰਡਾਂ ਦੇ ਵਾਸੀ ਪ੍ਰਭਾਵਿਤ ਹੋ ਰਹੇ ਹਨ। ਇਸ ਮੁਸ਼ਕਲ ਘੜੀ ਵਿੱਚ ਫਾਜ਼ਿਲਕਾ ਵਿੱਚ ਤਾਇਨਾਤ ਫੌਜ ਦੀਆਂ ਟੁੱਕੜੀਆਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਰਗਰਮ ਹਨ।

ਹੁਣ ਤੱਕ 2200 ਤੋਂ ਵੱਧ ਪੀੜਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਿਆ ਹੈ। ਫੌਜ ਦੀਆਂ ਮੈਡੀਕਲ ਟੀਮਾਂ ਜ਼ਖ਼ਮੀਆਂ ਦਾ ਇਲਾਜ ਕਰ ਰਹੀਆਂ ਹਨ ਅਤੇ ਪੀਣ ਵਾਲਾ ਪਾਣੀ, ਖਾਣ-ਪੀਣ ਦੀ ਸਮੱਗਰੀ ਅਤੇ ਦਵਾਈਆਂ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚਾਈਆਂ ਜਾ ਰਹੀਆਂ ਹਨ। ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਮ ਸਿੰਘ ਭੈਣੀ, ਤੇਜਾ ਰੂਹੇਲਾ, ਦੋਨਾ ਨਾਨਕਾ, ਗੱਟੀ ਨੰਬਰ 1, ਮਹਾਤਮਾ ਨਗਰ, ਗੁਲਾਬਾ ਭੈਣੀ, ਚੱਕ ਰੂਹੇਲਾ, ਰੇਤੇਵਾਲੀ ਭੈਣੀ ਅਤੇ ਝੰਗੜ ਭੈਣੀ ਸ਼ਾਮਲ ਹਨ।

Advertisement

Advertisement
Show comments