ਮੁੰਬਈ, 12 ਨਵੰਬਰ
ਪੱਤਰਕਾਰ ਅਰਨਬ ਗੋਸਵਾਮੀ ਨੇ ਇੰਟੀਰੀਅਰ ਡਿਜ਼ਾਈਨਰ ਨੂੰ ਖੁ਼ਦਕੁਸ਼ੀ ਲਈ ਕਥਿਤ ਤੌਰ ’ਤੇ ਉਕਸਾਉਣ ਦੇ ਮਾਮਲੇ ਵਿੱਚ ਰਾਏਗੜ੍ਹ ਜ਼ਿਲ੍ਹੇ ਵਿੱਚ ਅਲੀਬਾਗ ਦੀ ਸੈਸ਼ਨ ਅਦਾਲਤ ਵਿੱਚ ਦਾਖਲ ਆਪਣੀ ਜ਼ਮਾਨਤ ਅਰਜ਼ੀ ਵੀਰਵਾਰ ਨੂੰ ਵਾਪਸ ਲੈ ਲਈ। ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਨੂੰ ਚਾਰ ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੁਪਰੀਮ ਕੋਰਟ ਵੱਲੋਂ ਬੁੱਧਵਾਰ ਨੂੰ ਅੰਤ੍ਰਿਮ ਜ਼ਮਾਨਤ ਮਿਲਣ ਬਾਅਦ ਉਸ ਨੂੰ ਤਾਲੋਜਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਅਦਾਲਤ ਨੇ ਇਸ ਮਾਮਲੇ ਵਿੱਚ ਦੋ ਹੋਰਨਾਂ ਮੁਲਜ਼ਮਾਂ ਨੂੰ ਵੀ ਅੰਤਿ੍ਮ ਜ਼ਮਾਨਤ ਦਿੱਤੀ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਵਧੀਕ ਸੈਸ਼ਨ ਜੱਜ ਆਰ ਜੀ ਮਾਲੇਸ਼ੈੱਟੀ ਨੇ ਅਲੀਬਾਗ ਪੁਲੀਸ ਵੱਲੋਂ ਦਾਖ਼ਲ ਨਜ਼ਰਸਾਨੀ ਅਰਜ਼ੀ ’ਤੇ ਸੁਣਵਾਈ 23 ਨਵੰਬਰ ਤਕ ਲਈ ਮੁਲਤਵੀ ਕਰ ਦਿੱਤੀ ਹੈ। -ਏਜੰਸੀ