ਜੋਗਿੰਦਰ ਸਿੰਘ ਓਬਰਾਏ
ਖੰਨਾ, 29 ਮਈ
ਪੁਲੀਸ ਦੇ ਨਾਂ ’ਤੇ ਬਲੈਕਮੇਲ ਕਰਕੇ ਠੱਗੀਆਂ ਮਾਰਨ ਵਾਲੇ ਵਿਅਕਤੀ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਸ ਦੇ ਸਾਥੀ ਨੂੰ ਵੀ ਕਾਬੂ ਕੀਤਾ ਹੈ ਜਿਨ੍ਹਾਂ ’ਤੇ ਧਾਰਾ-420, 384, 385, 506 ਅਧੀਨ ਮਾਮਲਾ ਦਰਜ ਕੀਤਾ ਗਿਆ। ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਇਕ ਲੜਕੀ ਨਾਲ ਦੋਸਤੀ ਸੀ ਜਿਸ ਨਾਲ ਬਾਅਦ ਵਿਚ ਗੱਲਬਾਤ ਬੰਦ ਹੋ ਗਈ। ਲੜਕੀ ਉਸ ਨੂੰ ਪੁਲੀਸ ਕੋਲ ਸ਼ਿਕਾਇਤ ਕਰਨ ਦੀਆਂ ਧਮਕੀਆਂ ਦੇਣ ਲੱਗੀ। ਇਸ ਤੋਂ ਬਾਅਦ ਪਰਮਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਉਸ ਦੀ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਹੈ, ਉਹ ਤੇ ਉਸ ਦਾ ਪੀ.ਏ ਮਨਿੰਦਰ ਸਿੰਘ ਸਭ ਦੇ ਮਸਲੇ ਪੁਲੀਸ ਤੋਂ ਹੱਲ ਕਰਵਾ ਦਿੰਦੇ ਹਨ। ਉਨ੍ਹਾਂ ਨੇ ਵੱਖ ਵੱਖ ਸਮੇਂ ਪੁਲੀਸ ਦੇ ਨਾਂ ’ਤੇ ਉਸ ਤੋਂ 1 ਲੱਖ 20 ਹਜ਼ਾਰ ਰੁਪਏ ਲੈ ਲਏ ਤੇ ਹੁਣ ਹੋਰ ਪੈਸਿਆਂ ਦੀ ਮੰਗ ਕਰ ਰਹੇ ਹਨ। ਪੁਲੀਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਪਰਮਜੀਤ ਵਾਲੀਆ ਤੇ ਮਨਿੰਦਰ ਸਿੰਘ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।