ਵਕੀਲ ’ਤੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਅਦਾਲਤ ਜਾਂਦੇ ਸਮੇਂ ਵਕੀਲ ਲਖਵਿੰਦਰ ਸਿੰਘ ’ਤੇ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਵਾਲੇ ਤਿੰਨ ਅਣਪਛਾਤਿਆਂ ਵਿੱਚੋਂ ਇੱਕ ਵਿਅਕਤੀ ਨੂੰ ਜੰਡਿਆਲਾ ਗੁਰੂ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਐੱਸਪੀ ਜਾਂਚ ਆਦਿੱਤਿਆ ਵਾਰੀਅਰ ਨੇ ਦੱਸਿਆ ਕਿ ਬੀਤੀ 21 ਜੁਲਾਈ ਨੂੰ...
Advertisement
ਅਦਾਲਤ ਜਾਂਦੇ ਸਮੇਂ ਵਕੀਲ ਲਖਵਿੰਦਰ ਸਿੰਘ ’ਤੇ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਵਾਲੇ ਤਿੰਨ ਅਣਪਛਾਤਿਆਂ ਵਿੱਚੋਂ ਇੱਕ ਵਿਅਕਤੀ ਨੂੰ ਜੰਡਿਆਲਾ ਗੁਰੂ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਐੱਸਪੀ ਜਾਂਚ ਆਦਿੱਤਿਆ ਵਾਰੀਅਰ ਨੇ ਦੱਸਿਆ ਕਿ ਬੀਤੀ 21 ਜੁਲਾਈ ਨੂੰ ਵਕੀਲ ’ਤੇ ਗੋਲੀਆਂ ਚਲਾਉਣ ਵਾਲਿਆਂ ਨੂੰ ਕਾਬੂ ਕਰਨ ਲਈ ਪੁਲੀਸ ਵੱਲੋਂ ਲਗਾਤਾਰ ਵੱਖ ਵੱਖ ਟੀਮਾਂ ਬਣਾ ਕੇ ਛਾਪੇ ਮਾਰੇ ਜਾ ਰਹੇ ਸੀ। ਉਨ੍ਹਾਂ ਕਿਹਾ ਕਿ ਕਈ ਪਹਿਲੂਆਂ ਤੋਂ ਜਾਂਚ ਕੀਤੀ ਗਈ ਅਤੇ ਜਾਂਚ ਤੋਂ ਬਾਅਦ ਮੁਲਜ਼ਮ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹਮਲੇ ਪਿੱਛੇ ਪਰਿਵਾਰਿਕ ਰੰਜਿਸ਼ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ। ਐੱਸਪੀ ਨੇ ਦੱਸਿਆ ਕਿ ਵਕੀਲ ਲਖਵਿੰਦਰ ਸਿੰਘ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
Advertisement
Advertisement