ਵਿਦੇਸ਼ੀ ਵਿਦਿਆਰਥੀ ਦੀ ਕੁੱਟਮਾਰ ਦੇ ਦੋਸ਼ ਹੇਠ ਕਾਬੂ
ਇੱਥੋਂ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਪੜ੍ਹਦੇ ਜ਼ਿੰਬਾਬਵੇ ਦੇ ਵਿਦਿਆਰਥੀ ’ਤੇ ਹਮਲਾ ਕਰ ਕੇ ਜ਼ਖ਼ਮੀ ਕਰਨ ਵਾਲੇ ਯੂਨੀਵਰਸਿਟੀ ਦੇ ਸਕਿਉਰਿਟੀ ਗਾਰਡ ਸਣੇ ਚਾਰ ਵਿਅਕਤੀਆਂ ਖ਼ਿਲਾਫ਼ ਸਥਾਨਕ ਪੁਲੀਸ ਨੇ ਕੇਸ ਦਰਜ ਕਰ ਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ...
Advertisement
ਇੱਥੋਂ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਪੜ੍ਹਦੇ ਜ਼ਿੰਬਾਬਵੇ ਦੇ ਵਿਦਿਆਰਥੀ ’ਤੇ ਹਮਲਾ ਕਰ ਕੇ ਜ਼ਖ਼ਮੀ ਕਰਨ ਵਾਲੇ ਯੂਨੀਵਰਸਿਟੀ ਦੇ ਸਕਿਉਰਿਟੀ ਗਾਰਡ ਸਣੇ ਚਾਰ ਵਿਅਕਤੀਆਂ ਖ਼ਿਲਾਫ਼ ਸਥਾਨਕ ਪੁਲੀਸ ਨੇ ਕੇਸ ਦਰਜ ਕਰ ਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਜ਼ਿੰਬਾਬਵੇ ਵਾਸੀ ਵਿਦਿਆਰਥੀ ਜਿਵੀਏ ਲੋਰੀਏ ਬੀ.ਐੱਸਸੀ ਕਰ ਰਿਹਾ ਸੀ। ਉਸ ਦੀ 12 ਅਗਸਤ ਨੂੰ ਕਿਸੇ ਗੱਲੋਂ ਸਕਿਉਰਿਟੀ ਗਾਰਡ ਦਿਲਪ੍ਰੀਤ ਸਿੰਘ ਨਾਲ ਬਹਿਸ ਹੋਈ ਸੀ ਜਿਸ ਮਗਰੋਂ ਸਕਿਉਰਿਟੀ ਗਾਰਡ ਨੇ ਕਥਿਤ ਤੌਰ ’ਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਜ਼ਖ਼ਮੀ ਵਿਦਿਆਰਥੀ ਏਮਜ਼ ਬਠਿੰਡਾ ਵਿੱਚ ਦਾਖ਼ਲ ਹੈ। ਪੁਲੀਸ ਨੇ ਸਕਿਉਰਿਟੀ ਗਾਰਡ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੰਗੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement