ਅੰਮ੍ਰਿਤਸਰ: ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਤੋਂ ਫਿਰੌਤੀ ਮੰਗਣ ਦੇ ਦੋਸ਼ ਹੇਠ ਪੁਲੀਸ ਨੇ ਜਲੰਧਰ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਬੋਨੀ ਅਜਨਾਲਾ ਤੋਂ ਵਟਸਐਪ ਕਾਲ ਰਾਹੀਂ ਢਾਈ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫਿਲਹਾਲ ਇਸ ਗ੍ਰਿਫ਼ਤਾਰੀ ਬਾਰੇ ਪੁਲੀਸ ਨੇ ਕੋਈ ਪੁਸ਼ਟੀ ਨਹੀਂ ਕੀਤੀ। ਪੁਲੀਸ ਜਾਂਚ ਦੌਰਾਨ ਪਤਾ ਲੱਗਿਆ ਕਿ ਜਿਸ ਖਾਤੇ ਵਿੱਚ ਫਿਰੌਤੀ ਦੀ ਰਕਮ ਜਮ੍ਹਾਂ ਹੋਣੀ ਸੀ, ਉਹ ਪਿਯੂਸ਼ ਦਾ ਹੈ। -ਟਨਸ