ਪਾਕਿਸਤਾਨ ਨੂੰ ਜਾਣਕਾਰੀ ਦੇਣ ਦੇ ਦੋਸ਼ ਹੇਠ ਕਾਬੂ
ਪੁਲੀਸ ਨੇ ਕਪੂਰਥਲਾ ਜ਼ਿਲ੍ਹੇ ਦੇ ਛਾਉਣੀ ਇਲਾਕੇ ਵਿੱਚੋਂ ਇੱਕ ਵਿਅਕਤੀ ਨੂੰ ਫ਼ੌਜ ਨਾਲ ਸਬੰਧਤ ਜਾਣਕਾਰੀ ਪਾਕਿਸਤਾਨ ਨੂੰ ਭੇਜਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜਾ ਵਜੋਂ ਹੋਈ ਹੈ। ਰਾਜਾ ਛਾਉਣੀ ’ਚ ਸਫ਼ਾਈ ਸੇਵਕ ਸੀ। ਪੁਲੀਸ ਅਨੁਸਾਰ ਉਸ...
Advertisement 
ਪੁਲੀਸ ਨੇ ਕਪੂਰਥਲਾ ਜ਼ਿਲ੍ਹੇ ਦੇ ਛਾਉਣੀ ਇਲਾਕੇ ਵਿੱਚੋਂ ਇੱਕ ਵਿਅਕਤੀ ਨੂੰ ਫ਼ੌਜ ਨਾਲ ਸਬੰਧਤ ਜਾਣਕਾਰੀ ਪਾਕਿਸਤਾਨ ਨੂੰ ਭੇਜਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜਾ ਵਜੋਂ ਹੋਈ ਹੈ। ਰਾਜਾ ਛਾਉਣੀ ’ਚ ਸਫ਼ਾਈ ਸੇਵਕ ਸੀ। ਪੁਲੀਸ ਅਨੁਸਾਰ ਉਸ ਨੂੰ ਕੰਜਲੀ ਦੇ ਵਾਈ-ਪੁਆਇੰਟ ਨੇੜੇ ਗਸ਼ਤ ਦੌਰਾਨ ਕਾਬੂ ਕੀਤਾ ਗਿਆ। ਉਸ ਦੇ ਮੋਬਾਈਲ ਫੋਨ ’ਚੋਂ ਪਾਕਿਸਤਾਨ ਦੇ ਸੰਪਰਕ ਨੰਬਰ, ਫ਼ੌਜੀ ਇਲਾਕਿਆਂ ਦੀਆਂ ਤਸਵੀਰਾਂ ਅਤੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਸਬੂਤ ਮਿਲੇ ਹਨ। ਐੱਸ ਐੱਸ ਪੀ ਗੌਰਵ ਤੂਰਾ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਰਾਜਾ ਨੂੰ ਪਾਕਿਸਤਾਨੀ ਹੈਂਡਲਰਾਂ ਵੱਲੋਂ ਗੁਪਤ ਜਾਣਕਾਰੀ ਬਦਲੇ ਪੈਸੇ ਭੇਜੇ ਜਾ ਰਹੇ ਸਨ। ਇਸ ਸਬੰਧੀ ਥਾਣਾ ਕੋਤਵਾਲੀ ਕਪੂਰਥਲਾ ਵਿੱਚ ਕੇਸ ਦਰਜ ਕੀਤਾ ਗਿਆ ਹੈ।
Advertisement
Advertisement 
× 

