ਚਾਰ ਕਿੱਲੋ ਗਾਂਜੇ ਸਣੇ ਕਾਬੂ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 2 ਜੁਲਾਈ ਥਾਣਾ ਡੀ ਡਿਵੀਜ਼ਨ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਚਾਰ ਕਿਲੋ ਗਾਂਜੇ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ੈਲਿੰਦਰ ਸ਼ਾਹ ਉਰਫ ਭੋਲਾ ਸ਼ਾਹ ਵਾਸੀ ਪਿੰਡ ਮਾਧੋਪੁਰ, ਜ਼ਿਲ੍ਹਾ ਪਟਨਾ, ਬਿਹਾਰ ਵਜੋਂ ਹੋਈ ਹੈ, ਜੋ...
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਜੁਲਾਈ
Advertisement
ਥਾਣਾ ਡੀ ਡਿਵੀਜ਼ਨ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਚਾਰ ਕਿਲੋ ਗਾਂਜੇ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ੈਲਿੰਦਰ ਸ਼ਾਹ ਉਰਫ ਭੋਲਾ ਸ਼ਾਹ ਵਾਸੀ ਪਿੰਡ ਮਾਧੋਪੁਰ, ਜ਼ਿਲ੍ਹਾ ਪਟਨਾ, ਬਿਹਾਰ ਵਜੋਂ ਹੋਈ ਹੈ, ਜੋ ਕਿ ਇਸ ਵੇਲੇ ਅੰਮ੍ਰਿਤਸਰ ਦੇ ਝਬਾਲ ਰੋਡ ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਹੈ। ਪੁਲੀਸ ਦੇ ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ ਲਗਪਗ 34 ਸਾਲ ਦਾ ਹੈ ਅਤੇ ਬਿਹਾਰ ਦਾ ਵਾਸੀ ਹੈ ਜੋ ਇਸ ਵੇਲੇ ਅੰਮ੍ਰਿਤਸਰ ਵਿੱਚ ਰਹਿ ਰਿਹਾ ਹੈ। ਉਨ੍ਹਾਂ ਦਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਇਸ ਵਿਅਕਤੀ ਨੂੰ ਰੋਡਵੇਜ਼ ਵਰਕਸ਼ਾਪ ਦੇ ਨੇੜੇ ਇਲਾਕੇ ਵਿੱਚੋਂ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ ਚਾਰ ਕਿੱਲੋ ਗਾਂਜਾ ਬਰਾਮਦ ਹੋਇਆ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੜਤਾਲ ਲਈ ਪੁਲੀਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਇਸ ਮਾਮਲੇ ਵਿੱਚ ਹੋਰ ਵਧੇਰੇ ਜਾਂਚ ਕੀਤੀ ਜਾ ਸਕੇ।
Advertisement
×