ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਬੀਏ ਪਹਿਲਾ ਸਾਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਦੀ ਨਿਸ਼ਾਨੇਬਾਜ਼ ਵਜੋਂ ਸਰਕਾਰ ਦੇ ‘ਖੇਲੋ ਇੰਡੀਆ’ ਪ੍ਰੋਗਰਾਮ ਲਈ ਚੋਣ ਕੀਤੀ ਗਈ ਹੈ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਹ ਵਿਦਿਆਰਥਣ 10 ਮੀਟਰ ਏਅਰ ਪਿਸਟਲ ਟਰਾਇਲ ਮੁਕਾਬਲਿਆਂ ਵਿੱਚ ਚੁਣੀ ਗਈ ਹੈ। -ਨਿੱਜੀ ਪੱਤਰ ਪ੍ਰੇਰਕ