ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਸ਼ਾ ਵਰਕਰਾਂ ਨੂੰ ਮਿਲੇਗੀ ਜਣੇਪਾ ਛੁੱਟੀ; ਨੋਟੀਫ਼ਿਕੇਸ਼ਨ ਹੋਇਆ ਜਾਰੀ

Maternity Leave: ਵਿੱਤ ਮੰਤਰੀ ਵੱਲੋਂ ਮੁਲਾਜ਼ਮ ਧਿਰਾਂ ਨਾਲ ਕੀਤੀ ਗਈ ਮੀਟਿੰਗ
ਮੀਟਿੰਗ ਵਿੱਚ ਚਰਚਾ ਕਰਦੇ ਹੋਏ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ।
Advertisement

Maternity Leave: ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਿਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਚੀਮਾ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫ਼ਿਕੇਸ਼ਨ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ।

Advertisement

ਇਸ ਤੋਂ ਇਲਾਵਾ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ ’ਤੇ ਲਾਗੂ ਹੋਣਗੀਆਂ। ਯੂਨੀਅਨ ਨੇ ਇਸ ਨੋਟੀਫ਼ਿਕੇਸ਼ਨ ਲਈ ਵਿੱਤ ਮੰਤਰੀ ਦਾ ਧੰਨਵਾਦ ਵੀ ਕੀਤਾ।

ਇਸੇ ਤਰ੍ਹਾਂ ਵਿੱਤ ਮੰਤਰੀ ਨੇ ਅੱਜ ਇੱਥੇ ਜੰਗਲਾਤ ਵਰਕਰਜ਼ ਯੂਨੀਅਨ, ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਜ਼ਮ ਯੂਨੀਅਨ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ), ਅਤੇ ਬੇਰੁਜ਼ਗਾਰ ਪੀ.ਐੱਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫ਼ਟ ਸੰਘਰਸ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਇਸ ਮੌਕੇ ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ।

ਵਿੱਤ ਮੰਤਰੀ ਚੀਮਾ ਨੇ ਸਬੰਧਿਤ ਵਿਭਾਗਾਂ ਨੂੰ ਯੂਨੀਅਨ ਆਗੂਆਂ ਦੁਆਰਾ ਉਠਾਈਆਂ ਗਈਆਂ ਜਾਇਜ਼ ਮੰਗਾਂ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਸਬੰਧਿਤ ਵਿਭਾਗਾਂ ਨੂੰ ਵਿੱਤ ਵਿਭਾਗ ਨਾਲ ਸਬੰਧਿਤ ਮੰਗਾਂ ਲਈ ਪ੍ਰਸਤਾਵ ਤਿਆਰ ਕਰਨ ਲਈ ਕਿਹਾ ਅਤੇ ਇਨ੍ਹਾਂ ਨੂੰ ਜਲਦ ਵਿੱਤ ਵਿਭਾਗ ਨੂੰ ਭੇਜੇ ਜਾਣ ਦੇ ਨਿਰਦੇਸ਼ ਵੀ ਦਿੱਤੇ।

Advertisement
Tags :
ASHA WelfareASHA Worker SupportASHA WorkersEmpowering ASHAsHarpal CheemaHealth Workers RightsLabour Rights PunjabMaternity LeavePunjab GovernmentPunjab Govt NotificationPunjabi Tribune Latest NewsPunjabi Tribune NewsPunjabi tribune news updateWomen Healthcare Workersਪੰਜਾਬੀ ਟ੍ਰਿਬਿਊਨਪੰਜਾਬੀ ਟ੍ਰਿਬਿਊਨ ਖ਼ਬਰਾਂ
Show comments