DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਗਈ ਨਫ਼ਰਤੀ ਧਮਕੀ ਅਮਨ-ਸ਼ਾਂਤੀ ਲਈ ਵੱਡਾ ਖ਼ਤਰਾ: ਜਥੇਦਾਰ ਗਿਆਨੀ ਟੇਕ ਸਿੰਘ

ਉੱਤਰਾਖੰਡ ਦੇ ਇੱਕ ਵਿਅਕਤੀ ਆਸ਼ੀਸ਼ ਨੇਗੀ ਵੱਲੋਂ ਸਿੱਖਾਂ ਨੂੰ ਜੂਨ 1984 ਦੇ ਦੁਖਾਂਤ ਨੂੰ ਦੁਹਰਾਉਣ ਦੀ ਦਿੱਤੀ ਗਈ ਕਥਿਤ ਖੁੱਲ੍ਹੀ ਧਮਕੀ ਅਤੇ ਸਿੱਖ-ਵਿਰੋਧੀ ਨਫ਼ਰਤੀ ਬਿਆਨਬਾਜ਼ੀ ਦਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਬੇਹੱਦ ਗੰਭੀਰ...

  • fb
  • twitter
  • whatsapp
  • whatsapp
featured-img featured-img
ਫੋਟੋ ਕੈਪਸ਼ਨ:ਜਥੇਦਾਰ ਬਾਬਾ ਟੇਕ ਸਿੰਘ ਦੀ ਫਾਈਲ ਤਸਵੀਰ।
Advertisement

ਉੱਤਰਾਖੰਡ ਦੇ ਇੱਕ ਵਿਅਕਤੀ ਆਸ਼ੀਸ਼ ਨੇਗੀ ਵੱਲੋਂ ਸਿੱਖਾਂ ਨੂੰ ਜੂਨ 1984 ਦੇ ਦੁਖਾਂਤ ਨੂੰ ਦੁਹਰਾਉਣ ਦੀ ਦਿੱਤੀ ਗਈ ਕਥਿਤ ਖੁੱਲ੍ਹੀ ਧਮਕੀ ਅਤੇ ਸਿੱਖ-ਵਿਰੋਧੀ ਨਫ਼ਰਤੀ ਬਿਆਨਬਾਜ਼ੀ ਦਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਬੇਹੱਦ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਘਿਨਾਉਣੀ ਹਰਕਤ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨਫ਼ਰਤ ਫੈਲਾਉਣ ਵਾਲੇ ਅਤੇ ਮਾਹੌਲ ਖ਼ਰਾਬ ਕਰਨ ਵਾਲੇ ਲੋਕ ਦੇਸ਼ ਦੀ ਸ਼ਾਂਤੀ, ਏਕਤਾ ਅਤੇ ਆਪਸੀ ਭਾਈਚਾਰੇ ਲਈ ਬਹੁਤ ਵੱਡਾ ਖ਼ਤਰਾ ਹਨ, ਜਿਸ ਕਰਕੇ ਇਨ੍ਹਾਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤੇ ਜਾਣੇ ਚਾਹੀਦੇ ਹਨ।

ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਨੇ ਨੇਗੀ ਨੂੰ ਤਾੜਨਾ ਕਰਦਿਆਂ ਕਿਹਾ ਕਿ ਜਿਸ ਸਿੱਖ ਕੌਮ ਦੀਆਂ ਲਾਸਾਨੀ ਸ਼ਹਾਦਤਾਂ ਅਤੇ ਮਹਾਨ ਕੁਰਬਾਨੀਆਂ ਸਦਕਾ ਅੱਜ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ, ਉਸ ਅਣਖੀਲੀ ਕੌਮ ਨੂੰ ਖੁੱਲ੍ਹੇਆਮ ਲਲਕਾਰਨਾ ਅਤੇ ਧਮਕੀਆਂ ਦੇਣਾ ਅੱਗ ਨਾਲ ਖੇਡਣ ਬਰਾਬਰ ਹੈ, ਜਿਸ ਦੇ ਨਤੀਜੇ ਠੀਕ ਨਹੀਂ ਨਿਕਲਣਗੇ। ਸਿੰਘ ਸਾਹਿਬ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਮੰਦਭਾਗੀ ਘਟਨਾ ਤੋਂ ਸਿੱਧ ਹੁੰਦਾ ਹੈ ਕਿ ਦੇਸ਼ ਅੰਦਰ ਕੁਝ ਫ਼ਿਰਕੂ ਲੋਕਾਂ ਦੇ ਮਨਾਂ ਵਿੱਚ ਸਿੱਖ ਕੌਮ ਪ੍ਰਤੀ ਨਫ਼ਰਤ ਕਿੰਨੀ ਗਹਿਰੀ ਜੜ੍ਹ ਜਮਾ ਚੁੱਕੀ ਹੈ। ਉਨ੍ਹਾਂ ਦੇਸ਼ ਦੇ ਸਮੂਹ ਸਿੱਖਾਂ ਅਤੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸ਼ਰਾਰਤੀ ਲੋਕਾਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਅਤੇ ਧਾਰਮਿਕ ਯਾਤਰਾਵਾਂ ਦੌਰਾਨ ਪੂਰੀ ਸੰਜਮਤਾ ਬਣਾਈ ਰੱਖਣ।

Advertisement

ਸਿੰਘ ਸਾਹਿਬ ਨੇ ਉੱਤਰਾਖੰਡ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਆਖਿਆ, ''ਸੂਬੇ ਅੰਦਰ ਪਿਛਲੇ ਸਮੇਂ ਤੋਂ ਸਿੱਖਾਂ ਦੇ ਪਵਿੱਤਰ ਕਕਾਰਾਂ ਅਤੇ ਧਾਰਮਿਕ ਪਹਿਰਾਵੇ (ਬਾਣੇ) ਉੱਤੇ ਵਾਰ-ਵਾਰ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਹੁਣ ਇਸ ਸੰਵੇਦਨਸ਼ੀਲ ਮਾਮਲੇ ਨੂੰ ਫ਼ਿਰਕੂ ਰੰਗਤ ਦੇ ਕੇ ਦੋਵਾਂ ਭਾਈਚਾਰਿਆਂ ਵਿੱਚ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਹੋ ਰਹੀ ਹੈ, ਜਦੋਂ ਕਿ ਉੱਤਰਾਖੰਡ ਦੇ ਮੁੱਖ ਮੰਤਰੀ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਅਜਿਹੇ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ। ਜੇਕਰ ਸਰਕਾਰ ਨੇ ਇਸ ਵਰਤਾਰੇ ਨੂੰ ਤੁਰੰਤ ਨਾ ਠੱਲ੍ਹਿਆ, ਤਾਂ ਸਿੱਖ ਕੌਮ ਨੂੰ ਉੱਤਰਾਖੰਡ ਦੀਆਂ ਯਾਤਰਾਵਾਂ ਸਬੰਧੀ ਮਜ਼ਬੂਰਨ ਕੋਈ ਸਖ਼ਤ ਫ਼ੈਸਲਾ ਲੈਣਾ ਪਵੇਗਾ।''

Advertisement

ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖ਼ਾਸ ਤਾਕੀਦ ਕੀਤੀ ਕਿ ਉਹ ਆਸ਼ੀਸ਼ ਨੇਗੀ ਖ਼ਿਲਾਫ਼ ਤੁਰੰਤ ਅੰਮ੍ਰਿਤਸਰ ਪੁਲੀਸ ਕੋਲ ਮਾਮਲਾ ਦਰਜ ਕਰਵਾ ਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਵੇ।

Advertisement
×