ਲੁਧਿਆਣਾ, 3 ਅਪਰੈਲ
ਇਥੋਂ ਦੀ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਦੇ ਪੀਏ ਇੰਦਰਜੀਤ ਸਿੰਘ ਇੰਦੀ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਬੀਤੇ ਦਿਨ ਇਸ ਮਾਮਲੇ ਵਿਚ ਦੋਹਾਂ ਧਿਰਾਂ ਦੀ ਬਹਿਸ ਮੁਕੰਮਲ ਹੋ ਗਈ ਸੀ ਅਤੇ ਅੱਜ ਬਾਅਦ ਦੁਪਹਿਰ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਦੱਸਣਾ ਬਣਦਾ ਹੈ ਕਿ ਵਿਜੀਲੈਂਸ ਵਲੋਂ ਬਹੁ-ਕਰੋੜੀ ਟੈਂਡਰ ਘੁਟਾਲੇ ਵਿਚ ਇੰਦੀ ਨੂੰ ਨਾਮਜ਼ਦ ਕੀਤਾ ਗਿਆ ਸੀ।