ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਸ਼ਵਨੀ ਸ਼ਰਮਾ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਚੰਡੀਗੜ੍ਹ: ਭਾਜਪਾ ਨੇ ਪੰਜਾਬ ਦੇ ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੁਨੀਲ ਜਾਖੜ ਕੋਲ ਹੀ ਰਹੇਗਾ। ਅਸ਼ਵਨੀ ਸ਼ਰਮਾ ਹੁਣ ਸੁਨੀਲ ਜਾਖੜ ਦੇ...
Advertisement

ਚੰਡੀਗੜ੍ਹ: ਭਾਜਪਾ ਨੇ ਪੰਜਾਬ ਦੇ ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੁਨੀਲ ਜਾਖੜ ਕੋਲ ਹੀ ਰਹੇਗਾ। ਅਸ਼ਵਨੀ ਸ਼ਰਮਾ ਹੁਣ ਸੁਨੀਲ ਜਾਖੜ ਦੇ ਨਾਲ ਕੰਮ ਕਰਨਗੇ। ਇਹ ਆਦੇਸ਼ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਅਸ਼ਵਨੀ ਸ਼ਰਮਾ ਪਹਿਲਾਂ ਜਨਵਰੀ 2020 ਤੋਂ ਜੁਲਾਈ 2023 ਤੱਕ ਪੰਜਾਬ ਪ੍ਰਧਾਨ ਰਹਿ ਚੁੱਕੇ ਹਨ। ਭਾਜਪਾ ਦੀ ਕੌਮੀ ਲੀਡਰਸ਼ਿਪ ਵੱਲੋਂ ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਜਥੇਬੰਧਕ ਢਾਂਚੇ ਦੀ ਮਜ਼ਬੂਤੀ ਲਈ ਕਾਰਜ ਕੀਤੇ ਜਾ ਰਹੇ ਹਨ।

Advertisement
Advertisement