ਪੱਤਰ ਪ੍ਰੇਰਕ
ਰੂਪਨਗਰ, 2 ਸਤੰਬਰ
ਰੂਪਨਗਰ ਵਿਖੇ ਪੁਲੀਸ ਵੱਲੋਂ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਸਮੇਂ ਇੱਕ ਦੁਕਾਨਦਾਰ ਨੂੰ ਕਥਿਤ ਤੌਰ ’ਤੇ ਡੰਡਿਆਂ ਨਾਲ ਕੁੱਟਣ ਵਾਲੇ ਇੱਕ ਏਐੱਸਆਈ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ ਨੂੰ ਪੁਲੀਸ ਕਰਫਿਊ ਲਾਗੂ ਕਰਨ ਲਈ ਜਦੋਂ ਬਾਜ਼ਾਰ ਨੂੰ ਬੰਦ ਕਰਵਾ ਰਹੀ ਸੀ ਤਾਂ ਪੰਜਾਬ ਪੁਲੀਸ ਦੇ ਏਐਸਆਈ ਬਲਵੰਤ ਸਿੰਘ ਨੇ ਮੁੱਖ ਬਾਜ਼ਾਰ ਵਿਚ ਸਥਿਤ ਭਟਨਾਗਰ ਸਵੀਟਸ ਦੀ ਦੁਕਾਨ ਬੰਦ ਕਰਨ ਲਈ ਦੁਕਾਨਦਾਰ ਨੂੰ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਸ਼ਿਕਇਤ ਮਿਲਣ ’ਤੇ ਡੀਐੱਸਪੀ ਤਲਵਿੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਬਲਵੰਤ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਜਵਾਬ ਤਲਬੀ ਕੀਤੀ ਗਈ ਹੈ।