ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਦਸੰਬਰ
ਇਥੇ ਰਾਮਨਗਰ ਕਲੋਨੀ ਵਿੱਚ ਅੱਜ ਦੇਰ ਸ਼ਾਮ ਨੂੰ ਇਕ ਏਐੱਸਆਈ ਨੇ ਕਾਂਗਰਸੀ ਆਗੂ ਦੇ ਬੇਟੇ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਹੈ। ਮ੍ਰਿਤਕ ਦੀ ਸ਼ਨਾਖਤ ਕਾਕੂ ਵਜੋਂ ਹੋਈ ਹੈ। ਇਹ ਘਟਨਾ ਵਾਪਰਨ ਵੇਲੇ ਉਹ ਆਪਣੀ ਦੁਕਾਨ ਬੰਦ ਕਰ ਰਿਹਾ ਸੀ। ਪੁਲੀਸ ਕਰਮਚਾਰੀ ਇੱਥੇ ਦੁਕਾਨ ਨੇੜੇ ਹੀ ਰਹਿੰਦਾ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਦੇ ਉੱਚ ਅਧਿਕਾਰੀ ਮੌਕੇ ’ਤੇ ਪੁੱਜ ਗਏ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਦੇ ਏਸੀਪੀ ਸੰਜੀਵ ਕੁਮਾਰ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਆਖਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।