ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਰਦੀ ਵਿੱਚ ਚਿੱਟਾ ਪੀਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਏਐੱਸਆਈ ਮੁਅੱਤਲ

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ ਫ਼ਿਰੋਜ਼ਪੁਰ/ਜ਼ੀਰਾ, 8 ਜੁਲਾਈ ਇੱਥੋਂ ਦੇ ਥਾਣਾ ਮਖੂ ’ਚ ਤਾਇਨਾਤ ਇੱਕ ਏਐੱਸਆਈ ਦੀ ਚਿੱਟਾ ਪੀਂਦੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉੱਚ ਅਧਿਕਾਰੀਆਂ ਵੱਲੋਂ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਉਸ ਖ਼ਿਲਾਫ਼ ਜਾਂਚ ਦੇ ਹੁਕਮ...
Advertisement

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ

ਫ਼ਿਰੋਜ਼ਪੁਰ/ਜ਼ੀਰਾ, 8 ਜੁਲਾਈ

Advertisement

ਇੱਥੋਂ ਦੇ ਥਾਣਾ ਮਖੂ ’ਚ ਤਾਇਨਾਤ ਇੱਕ ਏਐੱਸਆਈ ਦੀ ਚਿੱਟਾ ਪੀਂਦੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉੱਚ ਅਧਿਕਾਰੀਆਂ ਵੱਲੋਂ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਉਸ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਵਰਦੀ ਵਿਚ ਚਿੱਟਾ ਪੀਂਦੇ ਦੀ ਇਹ ਵੀਡੀਓ ਪੁਰਾਣੀ ਹੈ ਜਾਂ ਨਵੀਂ, ਇਸ ਦਾ ਪਤਾ ਲਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਐੱਸਪੀ (ਇਨਵੈਸਟੀਗੇਸ਼ਨ) ਰਣਧੀਰ ਕੁਮਾਰ ਨੇ ਦੱਸਿਆ ਕਿ ਸਬੰਧਤ ਏਐੱਸਆਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਮਾਮਲੇ ਦੀ ਪੜਤਾਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਹਾਇਕ ਥਾਣੇਦਾਰ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਇਸ ਜ਼ਿਲ੍ਹੇ ਅੰਦਰ ਹੋਰ ਵੀ ਪੁਲੀਸ ਮੁਲਾਜ਼ਮ ਹਨ ਜੋ ਕਥਿਤ ਤੌਰ ’ਤੇ ਚਿੱਟੇ ਦਾ ਸੇਵਨ ਕਰਨ ਦੇ ਆਦੀ ਹਨ।

Advertisement
Tags :
ਏਐੱਸਆਈਚਿੱਟਾਮਗਰੋਂਮੁਅੱਤਲਵਰਦੀਵਾਇਰਲਵਿੱਚਵੀਡੀਓ