ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਜੁਲਾਈ
ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ 30 ਅਕਤੂਬਰ ਨੂੰ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਵਿੱਚ ਸਮਾਗਮ ਦੇ ਨਾਲ ਪਾਕਿਸਤਾਨ ਵਿੱਚ ਗੁਰਦੁਆਰਾ ਪੰਜਾ ਸਾਹਿਬ ਵਿਖੇ ਵੀ ਸ਼ਤਾਬਦੀ ਵਿਸ਼ੇਸ ਸਮਾਗਮ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮਟੀ ਦੇ ਹਲਕਾ ਮੈਂਬਰ ਕੋਲੋਂ ਸਿਫਾਰਸ਼ ਕਰਵਾ ਕੇ ਰਿਹਾਇਸ਼ ਦੇ ਸਬੂਤ ਤੇ ਪਾਸਪੋਰਟ ਸਾਈਜ਼ ਫੋਟੋ ਸਣੇ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ 5 ਅਗਸਤ ਤੋਂ ਪਹਿਲਾਂ ਜਮ੍ਹਾਂ ਕਰਵਾਉਣ।