ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਦਸੰਬਰ
ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਣ ਵਾਸਤੇ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਕੋਲੋਂ 31 ਦਸੰਬਰ ਤਕ ਪਾਸਪੋਰਟ ਮੰਗੇ ਹਨ। ਦੱਸਣਯੋਗ ਹੈ ਕਿ ਵਿਸਾਖੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਇਹ ਜਥਾ ਅਪਰੈਲ 2021 ਵਿੱਚ ਪਾਕਿਸਤਾਨ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਰਧਾਲੂ 31 ਦਸੰਬਰ ਤਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫ਼ਾਰਸ਼ ਸਣੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਚ ਭੇਜਣ। ਸ਼ਰਧਾਲੂਆਂ ਲਈ ਆਪਣਾ ਪਛਾਣ ਪੱਤਰ ਅਤੇ ਰਿਹਾਇਸ਼ੀ ਪਤੇ ਦਾ ਸਬੂਤ ਦੇਣਾ ਵੀ ਜ਼ਰੂਰੀ ਹੋਵੇਗਾ।